ਪੰਜਾਬ ਜਲੰਧਰ ਅਦਾਲਤ ’ਚ ਵਿਧਾਇਕ ਰਮਨ ਅਰੋੜਾ ਦੀ ਪੇਸ਼ੀ; 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ By admin - September 13, 2025 0 9 Facebook Twitter Pinterest WhatsApp ਵਿਧਾਇਕ ਰਮਨ ਅਰੋੜਾ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਐ। ਵਿਧਾਇਕ ਰਮਨ ਅਰੋੜਾ ਜਬਰਨ ਵਸੂਲੀ ਮਾਮਲੇ ਵਿੱਚ ਪਿਛਲੇ 9 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਹਨ। ਪਿਛਲੀ ਵਾਰ ਪੁਲਿਸ ਨੂੰ 3 ਦਿਨਾਂ ਦਾ ਰਿਮਾਂਡ ਮਿਲਿਆ ਸੀ ਅਤੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵਿਧਾਇਕ ਨੂੰ ਪੇਸ਼ੀ ਲਈ ਅਦਾਲਤ ਵਿੱਚ ਲੈ ਕੇ ਆਈ ਸੀ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਰਮਨ ਅਰੋੜਾ ਨੂੰ 27 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਧਾਇਕ ਦੇ ਵਕੀਲ ਦਰਸ਼ਨ ਸਿੰਘ ਦਿਆਲ ਦਾ ਬਿਆਨ ਸਾਹਮਣੇ ਆਇਆ ਹੈ। ਵਕੀਲ ਦੇ ਦੱਸਣ ਮੁਤਾਬਕ ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਨੇ ਵਿਧਾਇਕ ਦਾ ਕੋਈ ਰਿਮਾਂਡ ਨਹੀਂ ਮੰਗਿਆ ਅਤੇ ਨਾ ਹੀ ਪੁਲਸ ਨੇ ਵਿਧਾਇਕ ਤੋਂ ਕੁਝ ਬਰਾਮਦ ਕੀਤਾ। ਦੱਸਣਯੋਗ ਐ ਕਿ ਰਮੇਸ਼ ਚੰਦਰ ਨਾਂ ਦੇ ਵਿਅਕਤੀ ਨੇ 23 ਅਗਸਤ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਵਿਧਾਇਕ ਵਿਰੁੱਧ ਕੇਸ ਦਰਜ ਕੀਤਾ ਸੀ ਪਰ ਇਸ ਤੋਂ ਬਾਅਦ ਰਮੇਸ਼ ਨੂੰ ਖ਼ੁਦ ਹੁਸ਼ਿਆਰਪੁਰ ਵਿੱਚ ਗੈਸ ਟੈਂਕਰ ਧਮਾਕੇ ਦੇ ਮਾਮਲੇ ਵਿੱਚ ਗੈਸ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਕਾਰਨ ਉਹ ਅਜੇ ਵੀ ਜੇਲ੍ਹ ਵਿੱਚ ਹੈ।