
ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਗੁਗੂ ਗਿੱਲ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ ਦਾ ਦੇਹਾਂਤ ਹੋ ਗਿਆ। 74 ਸਾਲਾ ਪੁਸ਼ਪਿੰਦਰ ਕੌਰ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦੇ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਅੱਜ ਬਠਿੰਡਾ ਸ਼ਹਿਰ ਵਿਚ ਕੀਤਾ ਗਿਆ। ਗੁਗੂ ਗਿੱਲ ਨੇ ਆਪਣੀ ਭੈਣ ਦੀਆਂ ਸਾਰੀਆਂ ਅੰਤਮ ਰਸਮਾਂ ਹੱਥੀ ਪੂਰੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਭਾਣਜਾ ਅਜੀਪ ਸਿੰਘ ਸਿੰਘ ਤੋਂ ਇਲਾਵਾ ਸਾਰੇ ਰਿਸ਼ਤੇਦਾਰ ਅਤੇ ਬਠਿੰਡਾ ਸ਼ਹਿਰ ਦੇ ਲੋਕਾਂ ਨੇ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਅੰਤਮ ਵਿਦਾਈ ਦਿੱਤੀ।


