0
47

ਮੋਗਾ ਸੀਆਈਏ ਸਟਾਫ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 275 ਗਰਾਮ ਹੈਰੋਇਨ ਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਰਨਜੀਤ ਸਿੰਘ ਉਰਫ ਕਰਨ ਅਤੇ ਗੁਰਦੇਵ ਸਿੰਘ ਉਰਫ ਗੱਜੂ ਵਾਸੀ ਫਿਰੋਜ਼ਪੁਰ ਦੋਵੇਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਨੇ। ਪੁਲਿਸ ਨੇ ਇਤਲਾਹ ਦੇ ਆਧਾਰ ਤੇ ਦੋਵਾਂ ਨੂੰ 275 ਗਰਾਮ ਹੈਰੋਇਨ ਤੇ ਇਕ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਮੁੱਖਬਰ ਖਾਸ ਦੀ ਇਤਲਾਹ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 275 ਗ੍ਰਾਮ ਬਰਾਮਦ ਕੀਤੀ।  ਫੜੇ ਗਏ ਮੁਲਜ਼ਮ ਅੱਜ ਦੋਵੇਂ ਹੈਰੋਇਨ ਵੇਚਣ ਲਈ ਦਾਣਾ ਮੰਡੀ ਕੋਟ ਈਸੇ ਖਾਂ ਵਿੱਚ ਖੜ੍ਹੇ ਗਾਹਕਾ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਖਿਲਾਫ ਥਾਣਾ ਕੋਟ ਇਸੇ ਖਾਂ ਵਿੱਚ ਐਨਡੀਪੀਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here