ਮਹਿੰਦਰ ਕੇਪੀ ਦੇ ਪੁੱਤਰ ਦੀ ਅੰਤਿਮ ਵਿਦਾਈ; ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਹੋਇਆ ਸਸਕਾਰ

0
53

ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ ਐ। ਉਨ੍ਹਾਂ ਨੂੰ ਸਵੇਰੇ 11 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੰਤਮ ਵਿਦਾਈ ਦਿੱਤੀ ਗਈ। ਇਸ ਦੁੱਖ ਦੀ ਘੜੀ ਪਰਿਵਾਰ ਨਾਲ ਸਿਆਸੀ ਆਗੂ, ਉਦਯੋਗਪਤੀਆਂ ਤੋਂ ਇਲਾਵਾ ਵੱਡੀ ਗਿਣਤੀ ਲੋਕ ਪਹੁੰਚੇ ਹੋਏ ਸਨ। ਇਸੇ ਦੌਰਾਨ ਹਰ ਅੱਖ ਉਸ ਵੇਲੇ ਨਮ ਹੋ ਗਈ ਜਦੋਂ ਮਹਿੰਦਰ ਸਿੰਘ ਕੇਪੀ ਆਪਣੇ ਨੌਜਵਾਨ ਪੁੱਤਰ ਦੀ ਅਰਥੀ ਨੂੰ ਮੋਢਾ ਦੇ ਕੇ ਸ਼ਮਸ਼ਾਨ ਘਾਟ ਤਕ ਲੈ ਕੇ ਗਏ। ਇਸ ਤੋਂ ਬਾਅਦ ਵੱਡੀ ਗਿਣਤੀ ਲੋਕਾਂ ਦੀ ਹਾਜਰੀ ਵਿਚ ਰਿਚੀ ਕੇਪੀ ਨੂੰ ਅੰਤਮ ਦਿਵਾਈ ਦਿੱਤੀ ਗਈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਮਹਿੰਦਰ ਕੇਪੀ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੇਪੀ ਨਾਲ ਉਨ੍ਹਾਂ ਦੇ ਪੁੱਤਰ ਦੀ ਮੌਤ ‘ਤੇ ਦੁੱਖ ਸਾਂਝਾ ਕੀਤਾ। ਮਹਿੰਦਰ ਸਿੰਘ ਕੇਪੀ ਡੇਰਾ ਮੁਖੀ ਨੂੰ ਮਿਲਣ ਤੋਂ ਬਾਅਦ ਫੁੱਟ-ਫੁੱਟ ਕੇ ਰੋਣ ਲੱਗ ਪਏ। ਜਿੱਥੇ ਡੇਰਾ ਮੁਖੀ ਨੇ ਮਹਿੰਦਰ ਕੇਪੀ ਨਾਲ ਆਪਣਾ ਦੁੱਖ ਸਾਂਝਾ ਕੀਤਾ। ਰਿਚੀ ਨੂੰ ਅੰਤਿਮ ਯਾਤਰਾ ਲਈ ਘਰੋਂ ਲਿਜਾਣ ਸਮੇਂ ਕੇਪੀ ਬੁਰੀ ਤਰ੍ਹਾਂ ਰੋਣ ਲੱਗ ਪਿਆ।

LEAVE A REPLY

Please enter your comment!
Please enter your name here