ਪੰਜਾਬ ਦਰਬਾਰ ਵਿਖੇ ਨਤਮਸਤਕ ਹੋਏ ਸਪੀਕਰ ਕੁਲਤਾਰ ਸੰਧਵਾਂ; ਲੰਗਰ ਹਾਲ ਦਾ ਦੌਰਾ ਕਰ ਕੇ ਸੇਵਾ ਪ੍ਰਣਾਲੀ ਬਾਰੇ ਲਈ ਜਾਣਕਾਰੀ By admin - September 16, 2025 0 6 Facebook Twitter Pinterest WhatsApp ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦੋਵਾਂ ਆਗੂਆਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਲੰਗਰ ਹਾਲ ਦਾ ਦੌਰਾ ਕਰ ਕੇ ਸੇਵਾ ਪ੍ਰਣਾਲੀ ਬਾਰੇ ਜਾਣਕਾਰੀ ਲਈ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਸਰਕਾਰਾਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਲਈ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਨਹੀਂ ਰੋਕਣਾ ਚਾਹੀਦਾ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਹੋ ਸਕਦੇ ਹਨ ਤਾਂ ਧਾਰਮਿਕ ਯਾਤਰਾਵਾਂ ’ਤੇ ਰੋਕ ਕਿਉਂ ਹੈ। ਸੰਧਵਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਏਕਤਾ ਅਤੇ ਰੁਕਾਵਟਾਂ ਨੂੰ ਦੂਰ ਕਰਨ ਬਾਰੇ ਹੈ, ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਸੰਦੇਸ਼ ਨੂੰ ਦੁਨੀਆ ਤੱਕ ਪਹੁੰਚਾਉਣ ਲਈ ਯਤਨ ਕਰਨ। ਰਾਹੁਲ ਗਾਂਧੀ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਦੀਆਂ ਚਿੰਤਾਵਾਂ ਨੂੰ ਜਾਣਦਾ ਹੈ, ਉਸਦਾ ਸਵਾਗਤ ਹੈ ਅਤੇ ਅਜਿਹੇ ਦੌਰਿਆਂ ਦਾ ਬੇਲੋੜਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ।