ਜਗਗੀਤ ਸਿੰਘ ਕਾਹਲੋਂ ਨੇ ਘੇਰੀ ਆਪਣੀ ਪਾਰਟੀ; ਅਸਤੀਫਾ ਦੇਣ ਤੋਂ ਬਾਅਦ ਸੁਣਾਈਆਂ ਖਰੀਆਂ ਖਰੀਆਂ

0
5

ਆਮ ਆਦਮੀ ਪਾਰਟੀ ਵੱਲੋਂ ਥਾਪੇ ਗਏ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਤੇ ਜ਼ਿਲ੍ਹਾ ਸਪੋਰਟਸ ਵਿੰਗ ਦੇ ਜ਼ਿਲਾ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਵੱਲੋਂ ਆਪਣੇ ਸਾਰੇ ਅਹੁਦਿਆਂ ਤੋਂ ਤਿਆਗ ਪੱਤਰ ਦੇ ਦਿੱਤਾ ਐ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਵੱਲ ਭੇਜ ਦਿੱਤਾ ਐ। ਤਿਆਗ ਪੱਤਰ ਦੇਣ ਤੋਂ ਬਾਅਦ ਮੀਡੀਆ ਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਵਿਚ ਨਾਕਾਮ ਰਹੀ ਐ। ਉਨ੍ਹਾਂ ਕਿਹਾ ਕਿ ਸੰਘਰਸ਼ ਵਿਚੋਂ ਨਿਕਲੀ ਪਾਰਟੀ ਲੈਂਡ ਪੂਲਿੰਗ ਵਰਗੇ ਗਲਤ ਫੈਸਲੇ ਲੈ ਰਹੀ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਝਾ ਏਰੀਏ ਵਿਚ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਐ ਜਦਕਿ ਸਰਕਾਰ ਲੋਕਾਂ ਨੂੰ ਬਣਦਾ ਮੁਆਵਜਾ ਦੇਣ ਵਿਚ ਨਾਕਾਮ ਰਹੀ ਐ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦਰਦ ਵੇਖ ਕੇ ਅਸੀਂ ਆਪਣਾ ਅਸਤੀਫਾ ਦੇ ਦਿਤਾ ਐ।

LEAVE A REPLY

Please enter your comment!
Please enter your name here