ਪੰਜਾਬ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕਾਂਗਰਸੀ ਆਗੂ ਸੀਪੀ ਜੋਸ਼ੀ; ਸਿਰੋਪਾ ਮਾਮਲੇ ’ਚ ਐਸਜੀਪੀਸੀ ਦੇ ਵਿਰੋਧ ’ਤੇ ਜਾਹਰ ਕੀਤੀ ਨਾਰਾਜਗੀ By admin - September 17, 2025 0 8 Facebook Twitter Pinterest WhatsApp ਰਾਜਸਥਾਨ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਸੀਪੀ ਜੋਸੀ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਹਨਾਂ ਕਾਂਗਰਸੀ ਵਰਕਰਾਂ ਨਾਲ ਖ਼ਾਸ ਮੁਲਾਕਾਤ ਕੀਤੀ। ਸਰੋਪਾ ਮਾਮਲੇ ’ਤੇ ਉਠੇ ਵਿਵਾਦ ਬਾਰੇ ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਸਰੋਪਾ ਦੇਣਾ ਗਲਤ ਹੈ ਤਾਂ ਇਸ ਲਈ ਨਿਯਮ ਬਣਾਇਆ ਜਾਣਾ ਚਾਹੀਦਾ ਹੈ, ਪਰ ਕਿਸੇ ਇੱਕ ਘਟਨਾ ਨੂੰ ਵੱਡਾ ਮਾਮਲਾ ਬਣਾਉਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਇੱਜ਼ਤ ਹਮੇਸ਼ਾ ਸਭ ਤੋਂ ਵੱਧ ਹੋਣੀ ਚਾਹੀਦੀ ਹੈ, ਪਰ ਸਰਕਾਰਾਂ ਨੂੰ ਆਪਣੇ ਕੰਮਾਂ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸ ਮੌਕੇ ਉਹਨਾਂ ਦੇ ਨਾਲ ਅੰਮ੍ਰਿਤਸਰ ਤੋਂ ਮੈਂਬਰ ਆਫ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਆਪਣੀ ਅੰਮ੍ਰਿਤਸਰ ਬਾਰੇ ਬਾਰੇ ਉਨ੍ਹਾਂ ਕਿਹਾ ਕਿ ਅਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਸੰਗਠਨਕ ਪੱਧਰ ’ਤੇ ਵਰਕਰਾਂ ਨਾਲ ਸੰਵਾਦ ਦੀ ਯੋਜਨਾ ਬਣਾਈ ਗਈ ਹੈ, ਤਾਂ ਜੋ ਪੰਜਾਬ ਵਿੱਚ ਕਾਂਗਰਸ ਦੀ ਵਾਪਸੀ ਲਈ ਪੂਰੀ ਤਿਆਰੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਸੇਵਾ ਭਾਵ ਤੇ ਸੈਕਲੂਰਿਜ਼ਮ ਦੀ ਨੀਤੀ ਨੂੰ ਮੰਨਦੀ ਆਈ ਹੈ ਤੇ ਗੁਰੂ ਘਰਾਂ ਲਈ ਉਹਨਾਂ ਦੀ ਭਾਵਨਾ ਨਿਰਲੋਭ ਰਹੀ ਹੈ। ਪੰਜਾਬ ਤੇ ਕੇਂਦਰ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਭਲਾਈ ਦੇ ਕੰਮ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ, ਨਾ ਕਿ ਧਾਰਮਿਕ ਜਥੇਬੰਦੀਆਂ ਦੀ। ਉਹਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਆਪਣੇ ਫਰਜ ਆਪ ਨਿਭਾਉਣੇ ਚਾਹੀਦੇ ਹਨ।