ਪੰਜਾਬ ਫਤਹਿਗੜ੍ਹ ਸਾਹਿਬ ’ਚ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ; ਵਿਧਾਇਕ ਲਖਬੀਰ ਰਾਏ ਵੱਲੋਂ ਨੁਕਸਾਨ ਦੀ ਭਰਪਾਈ ਦਾ ਭਰੋਸਾ By admin - September 18, 2025 0 6 Facebook Twitter Pinterest WhatsApp ਫਤਹਿਗੜ੍ਹ ਸਾਹਿਬ ਤੇ ਸਰਹੰਦ ਰੇਲਵੇ ਸਟੇਸ਼ਨ ਨੇੜੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਵੀਡੀਓ ਗੇਮਸ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ। ਇਸ ਅੱਗ ਨਾਲ ਦੁਕਾਨ ਅੰਦਰ ਲੱਗੀਆਂ ਐਲਸੀਡੀਆਂ ਤੋਂ ਇਲਾਵਾ ਪਤੰਗ ਤੇ ਡੋਰਾਂ ਸੜ ਕੇ ਸੁਆਹ ਹੋ ਗਈਆਂ। ਦੁਕਾਨ ਮਾਲਕਾਂ ਦੇ ਦੱਸਣ ਮੁਤਾਬਕ ਅੱਗ ਨਾਲ 25 ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿਤਾ ਐ।