ਪੰਜਾਬ ਅੰਮ੍ਰਿਤਸਰ ’ਚ ਇਕ ਨੌਜਵਾਨ ਦਾ ਕਤਲ, ਦੂਜਾ ਜ਼ਖਮੀ; ਕਾਰ ’ਤੇ ਤਾਬੜਤੋੜ ਫਾਇਰਿੰਗ; ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - September 18, 2025 0 7 Facebook Twitter Pinterest WhatsApp ਅੰਮ੍ਰਿਤਸਰ ਦੇ ਗੋਲਡਨ ਐਵਨਿਊ ਦੇ ਬਾਹਰ ਚੱਲੀਆਂ ਗੋਲੀਆਂ ਨਾਲ ਇਕ ਨੌਜਵਾਨ ਦਾ ਮੌਤ ਜਦਕਿ ਇਕ ਹੋਰ ਦੇ ਜ਼ਖਮੀ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਮੋਟਰ ਸਾਈਕਲ ਸਵਾਰਾਂ ਵੱਲੋਂ ਕਾਰ ਸਵਾਰ ਦੋ ਨੌਜਵਾਨਾਂ ਦੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਤ ਹੋ ਗਈ ਜਦਕਿ ਹਰਪ੍ਰੀਤ ਸਿੰਘ ਗੰਜਾ ਨਾਮ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਐ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਗੱਡੀ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ। ਉਸਨੇ ਦਾਅਵਾ ਕੀਤਾ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ।