ਪੰਜਾਬ ਫਿਰੋਜ਼ਪੁਰ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ; ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਜਾਣਿਆ ਹਾਲ By admin - September 19, 2025 0 9 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਐ। ਇਸੇ ਤਹਿਤ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਲਈ ਲਗਾਏ ਸਿਹਤ ਕੈਂਪਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਨੇ ਅਤੇ ਲੋਕਾਂ ਨੂੰ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਦੌਰਾਨ ਸਿਹਤ ਮੰਤਰੀ ਸਤਲੁਜ ਦਰਿਆ ਕੰਢੇ ਵੱਸੇ ਪਿੰਡ ਗਤੀ ਰਾਜੋਕੇ, ਨਈ ਗਤੀ ਅਤੇ ਟੇਡੀ ਵਾਲਾ ਸਮੇਤ ਹੋਰ ਪਿੰਡਾਂ ਅੰਦਰ ਵੀ ਗਏ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲਗਭਗ 112 ਪਿੰਡ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਚੰਗਾ ਕੰਮ ਕੀਤਾ ਹੈ ਅਤੇ 2,300 ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ 142,000 ਲੋਕਾਂ ਨੂੰ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 472 ਨਵੇਂ ਡਾਕਟਰ ਵੀ ਟੀਮ ਵਿੱਚ ਸ਼ਾਮਲ ਹੋਏ ਹਨ, ਅਤੇ ਫਿਰੋਜ਼ਪੁਰ ਵਿੱਚ 19 ਡਾਕਟਰ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਪੀੜਤਾਂ ਦੇ ਮੁੜ ਵਸੇਬੇ ਲਈ ਪੰਜਾਬ ਮਿਸ਼ਨ ਚੜ੍ਹਦੀ ਕਲਾਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ, ਮੱਛਰਾਂ ਅਤੇ ਮੱਖੀਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਨੂੰ ਦੂਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਐਲਰਜੀ ਅਤੇ ਚਮੜੀ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।