ਪੰਜਾਬ ਪਟਿਆਲਾ ਥਾਣਾ ਤ੍ਰਿਪੜੀ ਦੇ ਬਾਹਰ ਮਹਿਲਾਵਾਂ ਦਾ ਧਰਨਾ; ਅੱਧੀ ਰਾਤ ਨੂੰ ਥਾਣੇ ਮੂਹਰੇ ਧਰਨਾ ਦੇ ਕੇ ਮੰਗਿਆ ਇਨਸਾਫ਼ By admin - September 20, 2025 0 8 Facebook Twitter Pinterest WhatsApp ਪਟਿਆਲਾ ਦੇ ਥਾਣਾ ਤ੍ਰਿਪੜੀ ਦੇ ਅੱਗੇ ਮਹਿਲਾਵਾਂ ਨੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਰਹੀ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ਼ਵੇਤਾ ਜਿੰਦਲ ਨੇ ਕਿਹਾ ਕਿ ਉਸ ਨੇ ਇਕ ਮੋਬਾਈਲ ਦੀ ਦੁਕਾਨ ਤੋਂ ਮੋਬਾਈਲ ਠੀਕ ਕਰਵਾਉਣ ਲਈ ਦਿੱਤਾ ਸੀ ਪਰ ਦੁਕਾਨਦਾਰ ਨੇ ਮੋਬਾਈਲ ਦਾ ਡਾਟਾ ਡਿਲੀਟ ਕਰ ਦਿੱਤਾ, ਜਿਸ ਦੀ ਸ਼ਿਕਾਇਤ ਪੁਲਿਸ ਕੋਲ ਦਿੱਤੀ ਸੀ ਪਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਐ। ਉਧਰ ਪੁਲਿਸ ਅਧਿਕਾਰੀ ਨੇ ਦੋਵੇਂ ਧਿਰਾਂ ਨੂੰ ਬੁਲਾ ਕੇ ਸਮਝੋਤਾ ਕਰਵਾਉਣ ਦੀ ਗੱਲ ਕਹੀ ਐ।