ਸੁਨਾਮ ਸ਼ਹਿਰ ’ਚ ਹਰ ਘਰ ਜਾਵੇਗੀ ਸਿਹਤ ਵਿਭਾਗ ਦੀ ਟੀਮ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਹਿਯੋਗ ਦੀ ਅਪੀਲ

0
8

ਸੁਨਾਮ ਸ਼ਹਿਰ ਅੰਦਰ ਚਿਕਨਗੁਨੀਆ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਸਿਹਤ ਵਿਭਾਗ ਹਰਕਤ ਵਿਚ ਆ ਗਿਆ ਐ। ਵਿਭਾਗ ਨੇ ਟੀਮਾਂ ਦਾ ਗਠਤ ਕਰ ਕੇ ਲੋਕਾਂ ਦੇ ਘਰ ਘਰ ਜਾ ਕੇ ਜਾਂਚ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਐ, ਜਿਸ ਦੇ ਚਲਦਿਆਂ ਸੁਨਾਮ ਸ਼ਹਿਰ ਦੇ ਸਾਰੇ ਵਾਰਡਾਂ ਅੰਦਰ ਸਿਹਤ ਕਰਮੀਆਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਐ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਅੰਦਰ ਫੋਗਿੰਗ ਕਰਵਾਈ ਜਾ ਰਹੀ ਐ ਅਤੇ ਬਰਸਾਤੀ ਮੌਸਮ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਨੇ। ਉਨ੍ਹਾਂ ਲੋਕਾਂ ਨੂੰ ਸਿਹਤ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਸਿਹਤ ਸਬੰਧੀ ਸਮੱਸਿਆਵਾਂ ਨੂੰ ਸਮਾਂ ਰਹਿੰਦੇ ਹੱਲ ਕੀਤਾ ਜਾ ਸਕੇ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ  ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੁਨਾਮ ਵਿੱਚ ਚਿਕਨਗੁਨੀਆ, ਡੇਂਗੂ ਅਤੇ ਵਾਇਰਲ ਬੁਖਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਡਾਕਟਰਾਂ ਨਾਲ ਸਲਾਹ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕੈਮਿਸਟਾਂ ਅਤੇ ਲੈਬ ਟੈਕਨੀਸ਼ੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਥਿਤੀ ਵਿੱਚ ਮਰੀਜ਼ਾਂ ਤੋਂ ਸਿਰਫ਼ ਵਾਜਬ ਫੀਸ ਲੈਣ।
ਇਸ ਮੌਕੇ ‘ਤੇ ਮੌਜੂਦ ਸਿਵਲ ਸਰਜਨ ਅਮਰਜੀਤ ਕੌਰ ਨੇ ਕਿਹਾ ਕਿ ਅਜੇ ਤੱਕ ਅਧਿਕਾਰਤ ਤੌਰ ‘ਤੇ ਚਿਕਨਗੁਨੀਆ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਿਰਫ਼ ਬੁਖਾਰ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੰਭਾਵੀ ਮਾਮਲੇ ਹੋ ਸਕਦੇ ਹਨ। ਉਨ੍ਹਾਂ ਮਰੀਜ਼ਾਂ ਨੂੰ ਸਿਰਫ਼ ਸਰਕਾਰੀ ਲੈਬਾਂ ਵਿੱਚ ਹੀ ਟੈਸਟ ਕਰਵਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here