ਮੋਗਾ ਪੁਲਿਸ ਦੀ ਵਿਦਿਆਰਥੀ ਖੁਦਕੁਸ਼ੀ ਮਾਮਲੇ ’ਚ ਕਾਰਵਾਈ; ਸਕੂਲ ਦੇ 6 ਅਧਿਆਪਕਾਂ ਖਿਲਾਫ਼ ਮਾਮਲਾ ਦਰਜ; ਝਿੜਕਣ ਦੇ ਚਲਦਿਆਂ ਨਿਗਲੀ ਸੀ ਜ਼ਹਿਰੀਲੀ ਚੀਜ਼

0
7

ਮੋਗਾ ਪੁਲਿਸ ਨੇ ਵਿਦਿਆਰਥੀ ਖੁਦਕੁਸ਼ੀ ਮਾਮਲੇ ਵਿਚ 6 ਅਧਿਆਪਕਾਂ ਖਿਲਾਫ ਮਾਮਲਾ ਦਰਜ ਕੀਤਾ ਐ। ਪੁਲਿਸ ਨੇ ਇਹ ਕਾਰਵਾਈ ਬੱਚੇ ਦੀ ਇਲਾਜ ਦੌਰਾਨ ਮੌਤ ਹੋਣ ਤੋਂ ਬਾਅਦ ਕੀਤੀ ਐ। ਜਾਣਕਾਰੀ ਅਨੁਸਾਰ ਬੀਤੀ 23 ਅਗੱਸਤ ਨੂੰ ਪਿੰਡ ਕਮਾਲਕੇ ਵਿਖੇ 11ਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਅਧਿਆਪਕਾਂ ਦੇ ਝਿੜੜਣ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਸ਼ਨਦੀਪ ਸਿੰਘ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 27 ਦਿਨਾਂ ਤਕ ਜ਼ਿੰਦਗੀ ਮੌਤ ਦੀ ਲੜਾਈ ਲੜਣ ਤੋਂ ਬਾਅਦ ਉਸ ਦੀ ਮੌਤ ਹੋ ਗਏ। ਬੱਚੇ ਦੇ ਮਾਪਿਆਂ ਨੇ ਜੀਟੀ ਰੋਡ ਤੇ ਧਰਨਾ ਦੇ ਕੇ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਬੱਚੇ ਦੇ ਪਿਤਾ ਦਾ ਬਿਆਨਾਂ ਤੇ 6 ਅਧਿਆਪਕਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਦੱਸਣਯੋਗ ਐ ਕਿ ਜਸ਼ਨਦੀਪ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੇ ਪਰਿਵਾਰ ਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਜਸ਼ਨਦੀਪ ਸਿੰਘ ਨੇਛੇ ਅਧਿਆਪਕਾਂ ਦਾ ਨਾਮ ਲਿਆ ਅਤੇ ਉਨ੍ਹਾਂ ‘ਤੇ ਉਸਨੂੰ ਤੰਗ ਕਰਨ ਦਾ ਦੋਸ਼ ਲਗਾਇਆ ਸੀ। ਮ੍ਰਿਤਕ ਬੱਚੇ ਦੇ ਚਾਚੇ ਸੁਖਪ੍ਰੀਤ ਅਤੇ ਗੁਰਪ੍ਰੀਤ ਨੇ ਮੀਡੀਆ ਨੂੰ ਦੱਸਿਆ ਕਿ ਉਹ ਠੂਠ ਗੜ੍ਹ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਭਤੀਜਾ ਕਮਲ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। 23 ਅਕਤੂਬਰ ਨੂੰ ਸਕੂਲ ਦੇ ਅਧਿਆਪਕਾਂ ਦੁਆਰਾ ਉਨ੍ਹਾਂ ਦੇ ਭਤੀਜੇ ਨੂੰ ਕੁੱਟਿਆ ਗਿਆ ਅਤੇ ਲਗਾਤਾਰ ਤੰਗ ਕੀਤਾ ਗਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਬੱਚੇ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਅਤੇ ਘਰ ਵਿੱਚ ਕਿਸੇ ਨੂੰ ਦੱਸੇ ਬਿਨਾਂ ਸੌਂ ਗਿਆ।
ਰਾਤ ਨੂੰ ਹਾਲਤ ਵਿਗੜਣ ਬਾਦ ਉਸਨੂੰ ਹਸਪਤਾਲ ਲੈ ਗਏ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਉਸਦੇ ਭਤੀਜੇ ਜਸ਼ਨਦੀਪ ਨੇ ਪਿਛਲੇ 26 ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਆਪਣੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਸ ਮੌਕੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦਾ ਉਨ੍ਹਾਂ ਦੀ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ।
ਧਰਮਕੋਟ ਦੇ ਡੀਐਸਪੀ ਜਸਵਿੰਦਰ ਸਿੰਘ ਨੇ ਘਟਨਾ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਮਾਲਕੇ ਦੇ ਵਿਦਿਆਰਥੀ ਜਸ਼ਨਦੀਪ ਨੂੰ ਉਸਦੇ ਅਧਿਆਪਕਾਂ ਨੇ ਝਿੜਕਿਆ ਸੀ। ਗੁੱਸੇ ਵਿੱਚ ਆ ਕੇ, ਜਸ਼ਨਦੀਪ ਨੇ ਅਪਮਾਨਿਤ ਮਹਿਸੂਸ ਕਰਦੇ ਹੋਏ ਇੱਕ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਸ਼ੁੱਕਰਵਾਰ ਸਵੇਰੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੇ ਪਿਤਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਛੇ ਸਕੂਲ ਅਧਿਆਪਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here