ਪੰਜਾਬ ਗੁਰਦਾਸਪੁਰ ਪਹੁੰਚੇ ਕਾਂਗਰਸੀ ਸਾਂਸਦ ਗੁਰਜੀਤ ਔਜਲਾ; ਕਾਂਗਰਸੀ ਆਗੂਆਂ ਦੀ ਮੀਟਿੰਗ ’ਚ ਕੀਤੀ ਸ਼ਿਰਕਤ; ਕਿਹਾ, ਜ਼ਿਲ੍ਹਾ ਪ੍ਰਧਾਨਾਂ ਦੀ ਛੇਤੀ ਹੋਵੇਗੀ ਚੋਣ By admin - September 20, 2025 0 8 Facebook Twitter Pinterest WhatsApp ਗੁਰਦਾਸਪੁਰ ਦੇ ਧਾਰੀਵਾਲ ਵਿਖੇ ਕਾਂਗਰਸੀ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਸੋਲੰਕੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਦਿਗਜ਼ ਆਗੂ ਮੌਜੂਦ ਰਹੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕਾਂਗਰਸੀ ਐਮਪੀ ਗੁਰਜੀਤ ਔਜਲਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨਵੇਂ ਸਿਰਿਓਂ ਕਾਇਮ ਹੋ ਰਹੀ ਹੈ। ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਨਵੀਂ ਰੂਪਰੇਖਾ ਤਿਆਰ ਕੀਤੀ ਗਈ ਹੈ ਅਤੇ ਇਹ ਸਾਲ ਖਤਮ ਹੋਣ ਤੋਂ ਪਹਿਲਾਂ ਜਿਲ੍ਹਾ ਪ੍ਰਧਾਨਾਂ ਦੀ ਚੋਣ ਕਰ ਦਿੱਤੀ ਜਾਵੇਗੀ।