ਪੰਜਾਬ ਹੁਸ਼ਿਆਰਪੁਰ ’ਚ ਕਾਰ ਸਵਾਰ ਪਤੀ-ਪਤਨੀ ’ਤੇ ਫਾਇਰਿੰਗ; ਭੱਜ ਕੇ ਬਚਾਈ ਜਾਨ, ਪੁਲਿਸ ਕਰ ਰਹੀ ਜਾਂਚ By admin - September 21, 2025 0 7 Facebook Twitter Pinterest WhatsApp ਹੁਸ਼ਿਆਰਪੁਰ ਅਧੀਨ ਆਉਂਦੇ ਥਾਣਾ ਮਾਹਿਲਪੁਰ ਦੇ ਪਿੰਡ ਚੰਡਲੀ ਵਿਖੇ ਬੀਤੀ ਰਾਤ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਕਾਰ ਦੇ ਉੱਪਰ ਤਿੰਨ ਰਾਊਂਡ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਜੇਜੋਂ ਦੁਆਬਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਦਵਾਈ ਦਵਾਕੇ ਵਾਪਸ ਘਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਉਕਤ ਸਥਾਨ ਦੇ ਪੂਜਾ ਤਾਂ ਪਿੱਛੋਂ ਚਾਰ ਨੌਜਵਾਨਾਂ ਵੱਲੋਂ ਉਹਨਾਂ ਦੀ ਗੱਡੀ ਦੇ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਉਹਨਾਂ ਦੱਸਿਆ ਕਿ ਉਹਨਾਂ ਦੀ ਗੱਡੀ ਤੇ ਤਿੰਨ ਫਾਇਰ ਕੀਤੇ ਗਏ ਜਿਹੜੇ ਕਿ ਦੋ ਗੱਡੀ ਤੇ ਵਜੇ ਅਤੇ ਉਨ੍ਹਾਂ ਗੱਡੀ ਛੱਡਕੇ ਭੱਜਕੇ ਆਪਣੀ ਜਾਨ ਬਚਾਈ। ਇਸ ਉਪਰੰਤ ਉਨ੍ਹਾਂ ਥਾਣਾ ਮਾਹਿਲਪੁਰ ਨੂੰ ਸੁਚਿੱਤ ਕੀਤਾ ਗਿਆ। ਇਸ ਮੌਕੇ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਨੇ ਸੂਬਾ ਸਰਕਾਰ ਤੇ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕਰਦੇ ਹੋਏ ਪੁਲਿਸ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਮਾਹਿਲਪੁਰ ਤੋਂ ਸੁਖਵਿੰਦਰ ਸਿੰਘ ਏਐਸਆਈ ਨੇ ਦੱਸਿਆ ਕਿ ਵੱਖ ਵੱਖ ਏਂਗਲਾਂ ਤੋਂ ਪੜਤਾਲ ਕੀਤੀ ਜਾ ਰਹੀ ਹੈ।