ਪੰਜਾਬ ਗੁਰਦਾਸਪੁਰ ਦੇ ਪਿੰਡ ਨਾਨੋ ਨੰਗਲ ’ਚ ਨੌਜਵਾਨ ਦੀ ਮੌਤ; ਵਾਰਿਸਾਂ ਨੇ ਕੁੱਝ ਲੋਕਾਂ ’ਤੇ ਲਾਏ ਕਤਲ ਦੇ ਇਲਜ਼ਾਮ By admin - September 21, 2025 0 7 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਨਾਨੋ ਨੰਗਲ ਵਿਖੇ ਅਰਜਨ ਨਾਮ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਨੂੰ ਥਾਣਾ ਦੀਨਾਨਗਰ ਅੱਗੇ ਰੱਖ ਕੇ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਇਲਜਾਮ ਐ ਕਿ ਕੁੱਝ ਲੋਕਾਂ ਨੇ ਮ੍ਰਿਤਕ ਨੂੰ ਨਸ਼ਾ ਕਰਵਾਇਆ ਐ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਇਸ ਤੋਂ ਬਾਅਦ ਉਹ ਉਸ ਨੂੰ ਘਰ ਮੂਹਰੇ ਸੁੱਟ ਗਏ, ਜਿੱਥੋਂ ਉਸ ਨੂੰ ਹਸਪਤਾਲ ਅੰਦਰ ਭਰਤੀ ਕਰਵਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਐ। ਪਰਿਵਾਰ ਨੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਮੰਗੀ ਐ। ਉਧਰ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਡਐਸਪੀ ਰਾਜਿੰਦਰ ਮਿਨਹਾਸ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਐ।