ਪੰਜਾਬ ਸਮਰਾਲਾ ਦੇ ਨੌਜਵਾਨ ਦੀ ਅਰਮਾਨੀਆਂ ’ਚ ਮੌਤ; ਜ਼ਹਿਰੀਲੀ ਗੈਸ ਚੜ੍ਹਣ ਕਾਰਨ ਗਈ ਜਾਨ; ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ By admin - September 21, 2025 0 8 Facebook Twitter Pinterest WhatsApp ਸਮਰਾਲਾ ਨੇੜਲੇ ਪਿੰਡ ਮੰਜਾਲੀ ਖੁਰਦ ਨਾਲ ਸਬੰਧਤ ਨੌਜਵਾਨ ਦੀ ਵਿਦੇਸ਼ੀ ਧਰਤੀ ਅਰਮਾਨੀਆਂ ਵਿਚ ਜ਼ਹਿਰੀਲੀ ਗੈਸ ਚੜਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮੌਤ ਦੀ ਖਬਰ ਪਿੰਡ ਪਹੁੰਚਣ ਬਾਅਦ ਇਲਾਕੇ ਅੰਦਰ ਸੋਗ ਦੀ ਲਹਿਰ ਐ। ਜਾਣਕਾਰੀ ਅਨੁਸਾਰ ਮ੍ਰਿਤਕ ਅਮਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਢਾਈ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਗਿਆ ਸੀ। ਉਹ ਬੱਕਰੀਆਂ ਦੇ ਫਾਰਮ ਵਿਚ ਨੌਕਰੀ ਕਰਦਾ ਸੀ, ਜਿੱਥੇ ਜ਼ਹਿਰੀਲੀ ਗੈਸ ਚੜਣ ਕਾਰਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਐ। ਪਰਿਵਾਰ ਦੇ ਦੱਸਣ ਮੁਤਾਬਕ ਅਮਨਦੀਪ ਸਿੰਘ ਦੇ ਅਰਮਾਨੀਆਂ ਜਾਣ ਤੇ 10 ਦਿਨ ਬਾਅਦ ਉਸਦੇ ਘਰ ਬੇਟੀ ਨੇ ਜਨਮ ਲਿਆ ਜਿਸ ਦਾ ਮੂੰਹ ਹਲੇ ਤੱਕ ਉਸਨੇ ਨਹੀਂ ਦੇਖਿਆ ਸੀ। ਕੇਵਲ ਮੋਬਾਈਲ ਦੇ ਉੱਪਰ ਹੀ ਵੀਡੀਓ ਕਾਲ ਰਾਹੀਂ ਉਸ ਨੇ ਆਪਣੀ ਇਕਲੌਤੀ ਧੀ ਨੂੰ ਦੇਖਿਆ ਸੀ। ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਢਾਈ ਸਾਲ ਪਹਿਲਾਂ ਵਿਦੇਸ਼ੀ ਧਰਤੀ ਅਰਮਾਨੀਆਂ ਵਿਖੇ ਆਪਣੇ ਵਧੀਆ ਭਵਿੱਖ ਲਈ ਰੋਜ਼ਗਾਰ ਕਮਾਉਣ ਲਈ ਗਿਆ। ਪਰੰਤੂ ਬੀਤੀ 15 ਸਤੰਬਰ ਨੂੰ ਪਰਿਵਾਰਿਕ ਮੈਂਬਰਾਂ ਨੂੰ ਅਰਮਾਨੀਆਂ ਤੋਂ ਇੱਕ ਫੋਨ ਆਇਆ ਸੀ ਜਿਸ ਵਿੱਚ ਡਾਕਟਰਾਂ ਨੇ ਦੱਸਿਆ ਕਿ ਤੁਹਾਡੇ ਪੁੱਤਰ ਅਮਨਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਇਹ ਸੁਣਦੇ ਸਾਰ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਡਾਕਟਰ ਵੱਲੋਂ ਦੱਸਿਆ ਗਿਆ ਹੈ ਕਿ ਅਮਨਦੀਪ ਸਿੰਘ ਦੀ ਮੌਤ ਜਹਰੀਲੀ ਗੈਸ ਕਾਰਨ ਹੋਈ ਹੈ। ਪਿਤਾ ਨੇ ਦੱਸਿਆ ਕਿ ਪਰਿਵਾਰ ਦਾ ਪਿਛਲੇ ਪੰਜ ਦਿਨਾਂ ਤੋਂ ਰੋ ਰੋ ਕੇ ਬੁਰਾ ਹਾਲ ਹੈ ਅਤੇ ਅਸੀਂ ਹਰ ਰੋਜ਼ ਆਪਣੇ ਨੌਜਵਾਨ ਬੇਟੇ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਮੰਗਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਮਿਲ ਰਹੇ ਹਾਂ ਸਾਨੂੰ ਹਲੇ ਤੱਕ ਆਪਣੇ ਬੇਟੇ ਦੀ ਮ੍ਰਿਤਕ ਦੇਹ ਮੰਗਵਾਉਣ ਦਾ ਕੋਈ ਵੀ ਰਸਤਾ ਨਹੀਂ ਮਿਲਿਆ ਅਤੇ ਨਾ ਹੀ ਕੋਈ ਪ੍ਰਸ਼ਾਸਨ ਦਾ ਅਧਿਕਾਰੀ ਸਾਨੂੰ ਮਿਲਣ ਲਈ ਸਾਡੇ ਪਿੰਡ ਪਹੁੰਚਿਆ। ਮ੍ਰਿਤਕ ਅਮਨਦੀਪ ਦੇ ਪਿਤਾ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਕਿਸੇ ਤਰੀਕੇ ਉਹਨਾਂ ਦੇ ਪਿੰਡ ਪਹੁੰਚਾਇਆ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਪਿੰਡ ਵਿੱਚ ਕੀਤਾ ਜਾਵੇ।