ਪੰਜਾਬ ਮੁਕਤਸਰ ’ਚ ਪਟਾਕਾ ਫੈਕਟਰੀਆਂ ਦਾ ਪਰਦਾਫਾਸ਼; ਗੈਰ ਕਾਨੂੰਨ ਤਰੀਕੇ ਨਾਲ ਬਣ ਰਹੇ ਸੀ ਪਟਾਕੇ By admin - September 21, 2025 0 8 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਰਿਹਾਇਸ਼ੀ ਇਲਾਕਿਆਂ ਅੰਦਰ ਚੱਲ ਰਹੀਆਂ ਦੋ ਪਟਾਕਾ ਫੈਕਟਰੀਆਂ ਦਾ ਪਰਦਾਫਾਸ਼ ਕੀਤਾ ਐ। ਇਨ੍ਹਾਂ ਦੋਵਾਂ ਥਾਵਾਂ ਤੇ ਭਾਰੀ ਮਾਤਰਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਪਟਾਕੇ ਬਣਾਏ ਜਾ ਰਹੇ ਸੀ। ਪੁਲਿਸ ਨੇ ਭਾਰੀ ਮਾਤਰਾ ਵਿਚ ਪਟਾਕੇ ਬਣਾਉਣ ਲਈ ਵਰਤਿਆ ਜਾ ਰਿਹਾ ਮਟੀਰੀਅਲ ਬਰਾਮਦ ਕੀਤਾ ਐ। ਪੁਲਿਸ ਨੇ ਤਿਆਰ ਪਟਾਕਿਆਂ ਦਾ ਜ਼ਖੀਰਾ ਵੀ ਬਰਾਮਦ ਕੀਤਾ ਐ, ਜਿਸ ਨੂੰ ਆਉਂਦੇ ਤਿਉਹਾਰ ਸੀਜ਼ਨ ਦੌਰਾਨ ਵੇਚਿਆ ਜਾਣਾ ਸੀ। ਪੁਲਿਸ ਨੇ ਸਾਰਾ ਸਾਮਾਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਐ ਕਿ ਪਿਛਲੇ ਸਮੇਂ ਦੌਰਾਨ ਰਿਹਾਇਸ਼ੀ ਇਲਾਕਿਆਂ ਅੰਦਰ ਅਜਿਹੀਆਂ ਫੈਕਟਰੀਆਂ ਕਾਰਨ ਅਨੇਕਾ ਵੱਡੇ ਹਾਦਸੇ ਵਾਪਰ ਚੁੱਕੇ ਨੇ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਰਿਹਾਇਸ਼ੀ ਇਲਾਕਿਆਂ ਅੰਦਰ ਪਟਾਕੇ ਬਣਾਉਣ ਤੇ ਵੇਚਣ ਤੇ ਪਾਬੰਦੀ ਲਗਾਈ ਹੋਈ ਐ, ਇਸ ਦੇ ਬਾਵਜੂਦ ਕੁੱਝ ਲੋਕ ਚੋਰੀ-ਛੁਪੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਨੇ। ਸ੍ਰੀ ਮੁਕਤਸਰ ਸਾਹਿਬ ਵਿਖੇ ਫੜੀਆਂ ਗਈਆਂ ਦੋਵੇਂ ਫੈਕਟਰੀਆਂ ਸੰਘਣੀ ਅਬਾਦੀ ਵਾਲੇ ਇਲਾਕਿਆਂ ਅੰਦਰ ਮੌਜੂਦ ਸਨ ਅਤੇ ਇੱਥੇ ਕੋਈ ਹਾਦਸਾ ਵਾਪਰਨ ਦੀ ਸੂਰਤ ਵਿਚ ਵੱਡਾ ਹਾਦਸਾ ਵਾਪਸ ਸਕਦਾ ਸੀ। ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਸਾਰਾ ਸਾਮਾਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।