ਪੰਜਾਬ ਮਲੋਟ ’ਚ ਕਈ ਵਿਕਾਸ ਕੰਮਾਂ ਦਾ ਉਦਘਾਟਨ; ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਸਰਕਾਰ By admin - September 22, 2025 0 6 Facebook Twitter Pinterest WhatsApp ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਹਲਕਾ ਮਲੋਟ ਵਿੱਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡਾਂ ਵਿਚ ਨਵੀਂ ਤਕਨੀਕ ਵਾਲੇ ਸਟੀਲ ਦੇ ਬੱਸ ਅੱਡਿਆਂ ਨੂੰ ਵੀ ਲੋਕ ਅਰਪਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਿਕ ਪੰਜਾਬ ਵਿਚ 800 ਦੇ ਕਰੀਬ ਮੁਹੱਲਾ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿਚ ਜਲਦ ਹੀ ਹੋਰ ਵਾਧਾ ਕੀਤਾ ਜਾਵੇਗਾ। 12 ਹਜ਼ਾਰ ਕਰੋੜ ਦੇ ਹਿਸਾਬ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਇਸ ਬਾਰੇ ਪਹਿਲਾਂ ਹੀ ਜਵਾਬ ਦੇ ਚੁੱਕੇ ਨੇ। ਜੀਐਸਟੀ ਦਰਾਂ ਵਿਚ ਕਟੋਤੀ ਬਾਰੇ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਦੇਰ ਨਾਲ ਲਿਆ ਗਿਆ ਚੰਗਾ ਫੈਸਲਾ ਐ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਸਰਕਾਰ ਇਸ ਬਾਰੇ ਪਹਿਲਾਂ ਫੈਸਲਾ ਲੈ ਲੈਂਦੀ ਤਾਂ ਲੋਕਾਂ ਨੂੰ ਹੋਏ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ।