ਲੁਧਿਆਣਾ ਦੇ ਭਾਰਤ ਨਗਰ ਚੌਂਕ ਨੇੜੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਤਿੰਨ ਨੰਬਰ ਗਲੀ ਵਿੱਚ ਇੱਕ ਘਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ਦੇ ਵਿੱਚ ਪਿਆ ਸਮਾਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ। ਜਿਸ ਵੇਲੇ ਅੱਗ ਲੱਗੀ ਘਰ ਦੇ ਵਿੱਚ ਦਾਦੀ ਅਤੇ ਪੋਤਾ ਵੀ ਮੌਜੂਦ ਸਨ। ਪੋਤਾ ਬਾਰਵੀਂ ਜਮਾਤ ਦਾ ਵਿਦਿਆਰਥੀ ਹੈ ਜਦਕਿ ਉਸਦੀ ਦਾਦੀ ਪੈਰਾਲਾਈਜ਼ ਦੀ ਮਰੀਜ਼ ਐ ਜਿਸ ਦੇ ਚਲਦਿਆਂ ਉਹ ਬਾਹਰ ਨਹੀਂ ਨਿਕਲ ਸਕੇ, ਜਿਨ੍ਹਾਂ ਦਾ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਟੀਮ ਨੇ ਰੈਸਕਿਊ ਕਰ ਕੇ ਹਸਪਤਾਲ ਭੇਜ ਦਿੱਤਾ ਐ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ।
ਜਾਣਕਾਰੀ ਅਨੁਸਾਰ ਘਰ ਦੇ ਹੇਠਾਂ ਇੱਕ ਫੈਕਟਰੀ ਵੀ ਚੱਲ ਰਹੀ ਸੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਸੱਤ ਤੋਂ ਵੱਧ ਗੱਡੀਆਂ ਭਾਰੀ ਮੁਸ਼ੱਕਤ ਤੋਂ ਬਾਦ ਅੱਗੇ ਤੇ ਕਾਬੂ ਪਾਇਆ। ਮੌਕੇ ਤੇ ਪਹੁੰਚੀ ਸਥਾਨਕ ਕੌਂਸਲਰ ਨੇ ਕਿਹਾ ਕਿ ਅੱਜ ਸਵੇਰੇ ਹੀ ਸਾਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਮੌਕੇ ਤੇ ਪਹੁੰਚੇ ਜੋ ਵੀ ਸਾਡੇ ਤੋਂ ਕੋਸ਼ਿਸ਼ਾਂ ਹੋਈਆਂ ਉਹ ਕੀਤੀਆਂ ਫਾਇਰ ਬ੍ਰਿਗੇਡ ਵੱਲੋਂ ਆ ਕੇ ਦਾਦੀ ਅਤੇ ਪੋਤੇ ਨੂੰ ਰੈਸਕਿਊ ਕੀਤਾ ਗਿਆ। ਉਹਨਾਂ ਕਿਹਾ ਕਿ ਫਿਲਹਾਲ ਉਹਨਾਂ ਨੂੰ ਹਸਪਤਾਲ ਇਲਾਜ ਲਈ ਭੇਜ ਦਿੱਤਾ।
ਦੂਜੇ ਪਾਸੇ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਸਵੇਰੇ ਫੋਨ ਆਏ ਸੀ ਜਿਸ ਤੋਂ ਬਾਅਦ ਤੁਰੰਤ ਗੱਡੀਆਂ ਭੇਜ ਦਿੱਤੀਆਂ ਗਈਆਂ। ਘਰ ਦੇ ਅੰਦਰ ਦਾਦੀ ਤੇ ਪੋਤਾ ਮੌਜੂਦ ਸਨ, ਜਿਨ੍ਹਾਂ ਨੂੰ ਬਾਹਰ ਪੌੜੀ ਲਾ ਕੇ ਤੇ ਸ਼ੀਸ਼ੇ ਤੋੜ ਕੇ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਐ।