ਫਰੀਦਕੋਟ ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ/ 310 ਗਰਾਮ ਹੈਰੋਇਨ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ/ ਮੁਲਜ਼ਮਾਂ ’ਚ ਵਿਧਾਇਕ ਦਾ ਕਰੀਬੀ ਵੀ ਸ਼ਾਮਲ, ਪੁਲਿਸ ਕਰ ਰਹੀ ਜਾਂਚ

0
8

ਪੰਜਾਬ ਪੁਲਿਸ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਫਰੀਦਕੋਟ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 310 ਗਰਾਮ ਹੈਰੋਇਨ ਬਰਾਮਦ ਕੀਤੀ ਐ। ਫੜੇ ਗਏ ਮੁਲਜਮਾਂ ਵਿਚੋਂ 2 ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਤੇ ਸੰਗੀਰ ਜੁਰਮਾਂ ਤਹਿਤ ਮਾਮਲੇ ਦਰਜ ਨੇ। ਇਨ੍ਹਾਂ ਵਿਚ ਇਕ ਮੁਲਜ਼ਮ ਵਿਧਾਇਕ ਗੁਰਦਿੱਤ ਸੇਖੋਂ ਦਾ ਕਰੀਬੀ ਦੱਸਿਆ ਜਾ ਰਿਹਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਇਕ ਕੰਪਿਊਟਰ ਕੰਡਾ ਅਤੇ ਕਾਰ ਵੀ ਬਰਾਮਦ ਕੀਤੀ ਐ, ਜਿਸ ਦੀ ਵਰਤੋਂ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸਿ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here