ਮਲੋਟ ਮਾਰਕੀਟ ਕਮੇਟੀ ਚੇਅਰਮੈਨ ਨੂੰ ਮਿਲੇ ਕਿਸਾਨ; ਝੋਨੇ ਤੇ ਨਰਮੇ ਲਈ ਸੁਚੱਜੇ ਖਰੀਦ ਪ੍ਰਬੰਧਾਂ ਦੀ ਮੰਗ

0
5

 

ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਅੱਜ ਮਲੋਟ ਮਾਰਕੀਟ ਕਮੇਟੀ ਚੇਅਰਮੈਨ ਨੂੰ ਮੰਗ ਪੱਤਰ ਦੇ ਕੇ ਝੋਨੇ ਤੇ ਨਰਮੇ ਦੀ ਖਰੀਦ ਲਈ ਸੁਚੱਜੇ ਪ੍ਰਬੰਧਾਂ ਦੀ ਮੰਗ ਕੀਤੀ। ਮਾਰਕੀਟ ਕਮੇਟੀ ਚੇਅਰਮੈਨ ਜਸ਼ਨਜੀਤ ਸਿੰਘ ਜਸ਼ਨ ਬਰਾੜ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਪੁਖਤਾ ਖਰੀਦ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਐ। ਕਿਸਾਨ ਆਗੂਆਂ ਨੇ ਕਿਹਾ ਕਿ ਨਰਮੇ ਦੀ ਖਰੀਦ ਲੇਟ ਹੋਣ ਕਾਰਨ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਐ, ਇਸ ਲਈ ਸਰਕਾਰ ਨੂੰ ਸਰਕਾਰੀ ਖਰੀਦ ਜਲਦ ਸ਼ੁਰੂ ਕਰਨੀ ਚਾਹੀਦੀ ਐ। ਕਿਸਾਨਾਂ ਨੇ ਬਰਸਾਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।
ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਭਗਵੰਤ ਸਿੰਘ ਮਿੱਡਾ ਨੇ ਜਥੇਬੰਦੀਆਂ ਦੇ ਆਗੂਆਂ ਸਮੇਤ ਮਾਰਕੀਟ ਕਮੇਟੀ ਦੇ  ਚੇਅਰਮੈਨ ਨੂੰ ਮੰਗ ਪੱਤਰ ਸੋਪਦੇ ਹੋਏ ਮੀਡੀਆ ਨੂੰ ਦਸਦੇ ਹੋਏ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਨਰਮੇ ਦੀ ਸਰਕਾਰੀ ਖਰੀਦ ਲੇਟ ਸੁਰੁ ਹੋਣ ਕਰਕੇ ਕਿਸਾਨਾਂ ਦੀ ਪ੍ਰਾਈਵੇਟ ਵਪਾਰੀਆਂ ਵਲੋਂ ਕੀਤੀ ਜਾ ਰਹੀ ਲੁੱਟ ਕਾਰਨ ਸਰਕਾਰੀ ਖਰੀਦ ਜਲਦ ਸੁਰੁ ਕੀਤੀ ਜਾਵੇ। ਇਸ ਤੋਂ ਇਲਾਵਾ ਇਸ ਵਾਰ ਵੀ ਬਾਰਸ਼ਾ ਕਾਰਨ ਪ੍ਰਭਾਵਤ ਹੋਏ ਨਰਮੇ ਦੀ ਫਸਲ ਦੀ ਜਲਦ ਗਿਰਦਾਵਰੀ ਕੀਤੀ ਜਾਵੇ। ਇਸ ਮੌਕੇ ਇਨ੍ਹਾਂ ਇਹ ਕਿਹਾ ਕਿ ਮਲੋਟ ਸਹਿਰ ਵਿਚ ਟਰੈਫ਼ਿਕ ਦੀ ਗੰਭੀਰ ਸਮੱਸਿਆ ਹੈ ਇਸ ਦਾ ਕੋਈ ਪੱਕਾ ਹੱਲ ਕੀਤਾ ਜਾਵੇ ।
ਦੂਜੇ ਪਾਸੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸ਼ਨਜੀਤ ਸਿੰਘ ਜਸ਼ਨ ਬਰਾੜ  ਨੇ ਮੰਗ ਪੱਤਰ ਲੈਣ ਉਪਰਤ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਮਾਰਕੀਟ ਕਮੇਟੀ ਮਲੋਟ ਦੇ ਪੂਰੇ ਪ੍ਰਬੰਧ ਮੁਕੰਮਲ ਹਨ । ਇਸ ਮੌਕੇ ਮਲੋਟ ਟਰੈਫ਼ਿਕ ਪੁਲਿਸ ਦੇ ਇੰਚਾਰਜ ਜਸਪਾਲ ਸਿੰਘ ਨੇ ਵੀ ਕਿਸਾਨਾਂ ਨੂੰ ਟਰੈਫ਼ਿਕ ਸਮੱਸਿਆ ਵਿਚ ਸੁਧਾਰ ਤਾਂ ਹੀ ਹੋ ਸਕਦਾ ਜੇਕਰ ਲੋਕ ਸਾਥ ਦੇਣ। ਜਥੇਬੰਦੀ ਨੇ ਸਮੱਸਿਆ ਦੇ ਹੱਲ ਲਈ ਪੁਲਿਸ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਐ।

LEAVE A REPLY

Please enter your comment!
Please enter your name here