ਜਲੰਧਰ ਦੇ ਚੌਗਾਟੀ ਫਲਾਈਓਵਰ ਨੇੜੇ ਟਰੱਕ ਮੋਟਰ ਸਾਈਕਲ ਟੱਕਰ ਵਿਚ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਦੀਆਂ ਲੱਤਾਂ ਟੁੱਟ ਗਈਆਂ ਨੇ, ਜਿਸ ਨੂੰ ਗਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਐ। ਹਾਦਸੇ ਲਈ ਇਕ ਫੌਜੀ ਟਰੱਕ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਐ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।