ਸ਼ਾਹਕੋਟ ’ਚ ਸੜਕ ਹਾਦਸੇ ਦੌਰਾਨ 3 ਜ਼ਖਮੀ; ਦੋ ਮੋਟਰ ਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ

0
5

ਜਲੰਧਰ ਦੇ ਸ਼ਾਹਕੋਟ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪਤੀ-ਪਤਨੀ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ, ਸ਼ਾਹਕੋਟ ਦਾ ਰਹਿਣ ਵਾਲਾ ਮਨਪ੍ਰੀਤ ਕਿਸੇ ਕੰਮ ਲਈ ਆਪਣੀ ਬੁਲੇਟ ਬਾਈਕ ‘ਤੇ ਮਲਸੀਆ ਜਾ ਰਿਹਾ ਸੀ। ਇਸ ਦੌਰਾਨ, ਸ਼ਾਹਕੋਟ ਦਾ ਰਹਿਣ ਵਾਲਾ ਸਿੰਗਾਰ ਸਿੰਘ ਆਪਣੀ ਪਤਨੀ ਕੁਲਵੰਤ ਕੌਰ ਨਾਲ ਮਲਸੀਆ ਤੋਂ ਸ਼ਾਹਕੋਟ ਜਾ ਰਿਹਾ ਸੀ। ਇੱਕ ਕਾਰ ਸ਼ੋਅਰੂਮ ਨੇੜੇ ਦੋਵੇਂ ਮੋਟਰ ਸਾਈਕਲਾਂ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਬੁਲੇਟ ਬਾਈਕ ਸਵਾਰ ਸਮੇਤ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਐ।
ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਐ, ਜਿੱਥੇ ਗੰਭੀਰ ਹਾਲਤ ਮਰੀਜ਼ਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here