ਪੰਜਾਬ ਮਾਧੋਪੁਰ ਹੈਡਵਰਕਸ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਰਾਣਾ; ਹੜਾ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ; ਪੰਜਾਬ ਸਰਕਾਰ ਵੱਲ ਵਿੰਨ੍ਹੇ ਤਿੱਖੇ ਨਿਸ਼ਾਨੇ By admin - September 27, 2025 0 4 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਰਾਣਾ ਅੱਜ ਪਠਾਨਕੋਟ ਦੇ ਮਾਧੋਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੈਡਵਰਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੈਡਵਰਕਸ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਨੁਕਸਾਨ ਸਰਕਾਰ ਦੀ ਅਣਗਹਿਲੀ ਸਦਕਾ ਹੋਇਆ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫਲੱਡ ਗੇਟ ਖੋਲ੍ਹਣ ਵਿਚ ਦੇਰੀ ਕੀਤੀ, ਜਿਸ ਦੇ ਚਲਦਿਆਂ ਇਹ ਨੁਕਸਾਨ ਹੋਇਆ ਐ। ਉਨ੍ਹਾਂ ਕਿਹਾ ਕਿ ਇਸ ਤਰਾਸਦੀ ਲਈ ਰਾਜ ਸਰਕਾਰ ਅਤੇ ਇਸ ਦੇ ਉਚ ਅਧਿਕਾਰੀ ਜ਼ਿੰਮੇਵਾਰ ਹਨ। ਉਨ੍ਹਾਂ ਨੇ ਹੁਣ ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇਹ ਮੈਨਮੇਡ ਹੜ੍ਹ ਹਨ, ਜਿਨ੍ਹਾਂ ਤੋਂ ਬਚਿਆ ਜਾ ਸਕਦਾ ਸੀ।