ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਬੋਲੇ ਬਲਕੋਰ ਸਿੰਘ; ਸਿੱਧੂ ਦਾ ਅਧੂਰਾ ਸੁਪਨਾ ਪੂਰਾ ਕਰਨ ਦਾ ਐਲਾਨ; ਕਿਹਾ, ਸਿੱਧੂ ਦੀ ਫੋਟੋ ਜੇਬ ’ਤੇ ਲਗਾ ਜਾਵਾਂਗਾ ਵਿਧਾਨ ਸਭਾ By admin - September 29, 2025 0 4 Facebook Twitter Pinterest WhatsApp ਮਾਨਸਾ ਵਿਖੇ ਕਾਂਗਰਸ ਪਾਰਟੀ ਦੀ ਸੰਗਠਨ ਸਿਰਜਣ ਅਭਿਆਨ ਤਹਿਤ ਹੋਈ ਮੀਟਿੰਗ ਵਿਚ ਸ਼ਿਰਕਤ ਕਰਨ ਆਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਐ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਸੁਪਨਾ ਵਿਧਾਨ ਸਭਾ ਦੀਆਂ ਪੌੜੀਆਂ ਚੜਨਾ ਸੀ ਅਤੇ ਉਹ ਸੁਪਨੇ ਨੂੰ ਮੈਂ ਜ਼ਰੂਰ ਪੂਰਾ ਕਰੂੰਗਾ ਅਤੇ ਉਸ ਦੀ ਫੋਟੋ ਜੇਬ ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਕੁੱਝ ਲੀਡਰਾਂ ਨੂੰ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਕੁੱਝ ਆਗੂ ਖੁਦ ਨੂੰ ਵੱਡਾ ਦਿਖਾਉਣ ਦੀ ਕੋਸ਼ਿਸ਼ ਵਿਚ ਨੇ ਜੋ ਪਾਰਟੀ ਲਈ ਠੀਕ ਨਹੀਂ ਐ। ਉਨ੍ਹਾਂ ਨੇ ਸਾਰਿਆਂ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਲਈ ਇਕਜੁਟ ਹੋਣ ਕੇ ਕੰਮ ਕਰਨ ਦਾ ਸੱਦਾ ਦਿੱਤਾ। ਦੱਸਣਯੋਗ ਐ ਕਿ ਆਲ ਇੰਡੀਆ ਕਾਂਗਰਸ ਵੱਲੋਂ ਦੇਸ਼ ਭਰ ਦੇ ਵਿੱਚ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਵਿੱਚ ਵੀ ਹੁਣ ਅਬਜਰਵਰ ਅਨਿਲ ਚੌਧਰੀ ਵੱਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਪੰਜਾਬ ਭਰ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਹਨਾਂ ਦੇ ਵਿਚਾਰ ਲਏ ਜਾ ਰਹੇ ਨੇ। ਇਸੇ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਕੁਝ ਲੀਡਰ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ ਲਈ ਵੱਖ-ਵੱਖ ਥਾਵਾਂ ਤੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਨੇ ਜਦੋਂ ਕਿ ਰਾਹੁਲ ਗਾਂਧੀ ਦੀ ਟੀਮ ਵੱਲੋਂ ਇੱਕ ਕਾਬਿਲ ਅਤੇ ਪੜੇ ਲਿਖੇ ਵਿਅਕਤੀ ਨੂੰ ਜਿਲਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਦਾ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਜਿਲਾ ਪ੍ਰਧਾਨ ਦੀ ਚੋਣ ਹੋ ਰਹੀ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਮੇਰੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਬਾਵਜੂਦ ਵੀ ਲੋਕਾਂ ਨੇ ਮੇਰਾ ਸਾਥ ਦਿੱਤਾ ਤੇ ਅੱਜ ਵੀ ਮੇਰੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੈਂ ਮੇਰੇ ਪੁੱਤ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਾਂਗਾ ਉਹਨਾਂ ਕਿਹਾ ਕਿ ਆਪਾਂ ਚੋਣ ਵੀ ਜਰੂਰ ਲੜਾਂਗੇ ਅਤੇ ਜਿੱਤਾਂਗੇ ਵੀ ਅਤੇ ਆਪਣੇ ਪੁੱਤ ਦੀ ਫੋਟੋ ਨੂੰ ਜੇਬ ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ ਅਤੇ ਜੋ ਉਸਨੇ ਆਪਣੇ ਹਲਕੇ ਦੇ ਲਈ ਸੁਪਨੇ ਸੋਚੇ ਸਨ ਉਹਨਾਂ ਸੁਪਨਿਆਂ ਨੂੰ ਮੈਂ ਜਰੂਰ ਪੂਰਾ ਕਰੂਗਾ।