ਅੰਮ੍ਰਿਤਸਰ ’ਚ ਪ੍ਰਵਾਸੀ ਵੱਲੋਂ ਪੰਜਾਬੀ ਦੀ ਕੁੱਟਮਾਰ; ਹਮਲੇ ਤੋਂ ਬਾਦ ਉਲਟਾ ਕੀਤਾ ਪੁਲਿਸ ਹਵਾਲੇ

0
16

 

ਅੰਮ੍ਰਿਤਸਰ ਦੀ ਮਸ਼ਹੂਰ ਸਬਜ਼ੀ ਮੰਡੀ ਵਲਾ ਵਿਖੇ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਇੱਕ ਪ੍ਰਵਾਸੀ ਵੱਲੋਂ ਪੰਜਾਬੀ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਘਟਨਾ ਦੇ ਬਾਅਦ ਵੱਲਾ ਦੇ ਠਾਣੇ ਬਾਹਰ ਕਈ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰ ਪਰਵਾਸੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਸਥਾਨਕ ਪੁਲਿਸ ਨੇ ਘਟਨਾ ਨੂੰ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਦਸਦਿਆਂ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਐ।
ਪ੍ਰਦਰਸ਼ਨਕਾਰੀਆਂ ਦੇ ਦੱਸਣ ਮੁਤਾਬਕ ਪੰਜਾਬੀ ਨੌਜਵਾਨ ਦੇ ਪ੍ਰਵਾਸੀ ਵਿਚਾਲੇ ਪੈਸਿਆਂ ਦਾ ਲੈਣ-ਦੇਣ ਦਾ ਵਿਵਾਦ ਚੱਲ ਰਿਹਾ ਸੀ ਅਤੇ ਇਹ ਮਾਮਲਾ ਅਦਾਲਤ ਵੀ ਪੈਂਡਿੰਗ ਹੈ, ਪਰ ਅੱਜ ਭਰੇ ਬਾਜ਼ਾਰ ਵਿੱਚ ਪ੍ਰਵਾਸੀ ਨੇ ਆਪਣੇ ਸਾਥੀਆਂ ਨਾਲ ਰਲ ਕੇ ਪੰਜਾਬੀ ਤੇ ਹਮਲਾ ਕਰ ਕੇ ਪਹਿਲਾ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਮੁਹਿੰਮ ਚੱਲ ਰਹੀ ਹੈ ਤੇ ਦੂਜੇ ਪਾਸੇ ਪ੍ਰਵਾਸੀ ਪੰਜਾਬੀਆਂ ਨਾਲ ਕੁੱਟਮਾਰ ਕਰਨ ਲਈ ਅੱਗੇ ਆ ਰਹੇ ਹਨ। ਉਹਨਾਂ ਨੇ ਘਟਨਾ ਦੀ ਸਖਤ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਕਿਹਾ ਕਿ ਦੋਨੋਂ ਪਾਸਿਆਂ ਨੂੰ ਬੁਲਾ ਕੇ ਨਜ਼ਰਬੰਦ ਕੀਤਾ ਗਿਆ ਸੀ ਤਾਂ ਜੋ ਕਿਸੇ ਵੀ ਕਿਸਮ ਦੀ ਵੱਡੀ ਘਟਨਾ ਨਾ ਵਾਪਰੇ। ਬਾਅਦ ਵਿੱਚ ਦੋਨੋਂ ਪਾਸਿਆਂ ਨੂੰ ਟਾਈਮ ਦੇ ਕੇ ਛੱਡ ਦਿੱਤਾ ਗਿਆ ਹੈ। ਪੁਲਿਸ ਦੇ ਅਨੁਸਾਰ ਦੋਨੋਂ ਧਿਰਾਂ ਆਉਣ ਵਾਲੇ ਦਿਨਾਂ ਵਿੱਚ ਬੈਠ ਕੇ ਆਪਸੀ ਰਾਜ਼ੀਨਾਮਾ ਕਰ ਲੈਣਗੇ।

LEAVE A REPLY

Please enter your comment!
Please enter your name here