ਪੰਜਾਬ ਮੋਗਾ ਪੁਲਿਸ ਵੱਲੋਂ 300 ਹੈਰੋਇਨ ਸਮੇਤ ਇਕ ਕਾਬੂ; ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਜਾਂਚ ਕੀਤੀ ਸ਼ੁਰੂ By admin - October 1, 2025 0 21 Facebook Twitter Pinterest WhatsApp ਮੋਗਾ ਸੀਆਈਏ ਸਟਾਫ ਪੁਲਿਸ ਨੇ ਨਸ਼ਾ ਤਸਕਰ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਮੁਲਜਮ ਦੀ ਪਛਾਣ ਤਰਸੇਮ ਸਿੰਘ ਵਾਸੀਪਿੰਡ ਕੋਟ ਈਸੇ ਖਾਂ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਨੂੰ ਪਿੰਡ ਚੁਗਾਵਾਂ ਤੋਂ 300 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਲਜਮ ਦੇ ਇਲਾਕੇ ਅੰਦਰ ਨਸ਼ੇ ਦੀ ਸਪਲਾਈ ਕਰਨ ਬਾਰੇ ਗੁਪਤ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮੁਲਜਮ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮੋਗਾ ਸੀਆਈਏ ਸਟਾਫ ਟੀਮ ਨੂੰ ਇੱਕ ਸੂਚਨਾ ਮਿਲੀ ਸੀ ਕਿ ਤਰਸੇਮ ਸਿੰਘ, ਵਾਸੀ ਕੋਟ ਈਸੇ ਖਾਂ ਨਸ਼ਾ ਵੇਚਣ ਲਈ ਪਿੰਡ ਚੁਗਾਵਾਂ ਵਿਖੇ ਮੌਜੂਦ ਐ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਡੀਐਸਪੀ ਸੁਖ ਅੰਮ੍ਰਿਤ ਸਿੰਘ ਦੀ ਮੌਜੂਦਗੀ ਵਿੱਚ ਮੁਲਜਮ ਦੀ ਤਲਾਸ਼ੀ ਲਈ ਗਈ ਸੀ ਤਾਂ ਉਸ ਤੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਮੁੱਢਲੀ ਜਾਂਚ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਐ ਅ ਉਹ ਪਹਿਲੀ ਵਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।