ਪੰਜਾਬ ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਲੱਡੂ ਵੰਡਣ ਦੀ ਸ਼ੁਰੂਆਤ; ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੰਡੇ ਜਾ ਰਹੇ ਲੱਡੂ By admin - October 1, 2025 0 57 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੱਡੂ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ, ਅਖੰਡ ਪਾਠ ਸਾਹਿਬ ਅਤੇ ਵਿਸ਼ੇਸ਼ ਆਰੰਭ ਹੋਣਗੇ, ਜਿਨ੍ਹਾਂ ਦੀ ਤਿਆਰੀਆਂ ਜ਼ੋਰ ਸ਼ੋਰ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਲਈ ਐਸਜੀਪੀਸੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਨੇ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਮਹਾਨ ਨਗਰ ਕੀਰਤਨ ਨਿਕਲਿਆ ਜਾਵੇਗਾ ਜੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਮੁੱਖ ਮਾਰਗਾਂ ‘ਚੋਂ ਲੰਘੇਗਾ। ਇਸ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਸੰਗਤ ਦੀ ਭਾਗੀਦਾਰੀ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮੇਂ ਰਾਗੀ ਜਥੇ, ਜਿਨ੍ਹਾਂ ਨੂੰ ਰਾਗਾਂ ਵਿੱਚ ਮਹਾਰਤ ਹੈ, ਉਨ੍ਹਾਂ ਨੂੰ ਵਿਸ਼ੇਸ਼ ਸਮਾਂ ਦਿੱਤਾ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੰਗਤ ਦੀ ਆਉਣ-ਜਾਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਸਥਾਨਕ ਪ੍ਰਸ਼ਾਸਨ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੰਭਿਆਂ ਦੀ ਅੜਚਣ ਅਤੇ ਸੜਕਾਂ ਦੀ ਹਾਲਤ ਨੂੰ ਲੈ ਕੇ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਜ਼ੋਰ ਦਿੱਤਾ ਕਿ ਸੁਲਤਾਨਵਿੰਡ ਅਤੇ ਹੋਰ ਇਲਾਕਿਆਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਵੀ ਪੱਕੀ ਰਸਤੇ ਤੇ ਆਵਾਜਾਈ ਸੁਵਿਧਾਵਾਂ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਵੱਖ-ਵੱਖ ਜਥੇਬੰਦੀਆਂ, ਕਲਾਕਾਰ, ਤੇ ਪੇਸ਼ੇਵਰ ਲੋਕਾਂ ਨੂੰ ਗੁਰਪੁਰਬ ਸਮਾਗਮਾਂ ਲਈ ਸੱਦਾ ਦਿੱਤਾ ਜਾ ਰਿਹਾ ਹੈ। ਇਹ ਸਭ ਉਨ੍ਹਾਂ ਲੋਕਾਂ ਦੀ ਸਨਮਾਨਜਨਕ ਹਿਸੇਦਾਰੀ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ, ਜਿਹੜੇ ਸਿੱਖ ਇਤਿਹਾਸ ਤੇ ਪਰੰਪਰਾਵਾਂ ਨਾਲ ਜੁੜੇ ਹੋਏ ਹਨ। ਉਹਨਾਂ ਕਿਹਾ ਕਿ ਇਹ ਸਿਰਫ ਰਵਾਇਤੀ ਲੱਡੂ ਨਹੀਂ, ਸਗੋਂ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਸਾਂਝਾ ਕਰਨ ਦਾ ਇਕ ਜ਼ਰੀਆ ਹਨ। ਅਖੀਰ ਵਿਚ, ਐਡਵੋਕੇਟ ਧਾਮੀ ਨੇ ਅਰਦਾਸ ਕੀਤੀ ਕਿ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਸਾਰਿਆਂ ਨੂੰ ਚਰਣਾਂ ਚ ਜੋੜਣ, ਨਿਮਰਤਾ ਦੇ ਗੁਣ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਬਖ਼ਸ਼ਿਸ਼ ਕਰਣ।