ਪੰਜਾਬ ਮਲੋਟ ਦੀ ਗਰੀਨ ਵੈਲੀ ਸੜਕ ਦਾ ਨੀਂਹ ਪੱਥਰ; ਮੰਤਰੀ ਡਾ. ਬਲਜੀਤ ਕੌਰ ਨੇ ਜਾਹਰ ਕੀਤੀ ਖੁਸ਼ੀ; ਕਿਹਾ, ਸਾਢੇ-6 ਕਰੋੜ ਨਾਲ ਹੋਣਗੇ ਵਿਕਾਸ ਦੇ ਕੰਮ By admin - October 1, 2025 0 54 Facebook Twitter Pinterest WhatsApp ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਸ਼ਹਿਰ ਦੀ 4 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਗਰੀਨ ਵੈਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਨੀਂਹ ਪੱਥਰ ਰੱਖਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਦੀ ਚਿਰਾਂ ਪੁਰਾਣੀ ਮੰਗ ਪੂਰੀ ਹੋ ਗਈ ਐ। ਉਨ੍ਹਾਂ ਕਿਹਾ ਕਿ ਮਲੋਟ ਸ਼ਹਿਰ ਦੀ ਨੁਹਾਰ ਬਦਲਣ ਲਈ 6 ਕਰੋੜ ਖਰਚੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਤੇ ਵੀ ਕਰੋੜਾਂ ਰੁਪਏ ਖਰਚੇ ਜਾ ਰਹੇ ਨੇ, ਦੀ ਸ਼ੁਰੂਆਤ ਆਉਂਦੇ ਦੋ ਮਹੀਨਿਆਂ ਤਕ ਹੋ ਜਾਵੇਗੀ।