ਫਿਰੋਜ਼ਪੁਰ ’ਚ ਹੜ੍ਹ ਪੀੜਤਾਂ ਨੂੰ ਮਿਲੇ ਸੋਨੂੰ ਸੂਦ; ਪਿੰਡ ਗਤੀ ਰਾਜੋਕੇ ’ਚ ਵੰਡਿਆ ਜ਼ਰੂਰੀ ਸਾਮਾਨ

0
55

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਪਣੀ ਭੈਣ ਮਾਲਵਿਕਾ ਸੂਦ ਸਮੇਤ ਸਤਲੁਜ ਦਰਿਆ ਦੀ ਮਾਰ ਹੇਠ ਆਏ ਸਰਹੱਦੀ ਪਿੰਡ ਗਤੀ ਰਾਜੋਕੇ ਦਾ ਦੌਰਾ ਕੀਤਾ ਤੇ ਪੀੜਤ ਲੋਕਾਂ ਨੂੰ ਜ਼ਰੂਰੀ ਸਮਾਨ ਵੰਡਿਆ। ਦੱਸਣਯੋਗ ਐ ਕਿ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਪਹਿਲਾਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਪਰ ਪੰਜਾਬ ਦੇ ਲੋਕ ਆਪਣੇ ਪੀੜਤ ਭਰਾਵਾਂ ਦੇ ਨਾਲ ਖੜ੍ਹੇ ਹਨ ਤੇ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਐ।
ਦੱਸਣਯੋਗ ਐ ਕਿ ਸਤਲੁਜ ਦਰਿਆ ਨੇ ਫਿਰੋਜ਼ਪੁਰ ਦੇ 116 ਪਿੰਡਾਂ ਅੰਦਰ ਭਾਰੀ ਨੁਕਸਾਨ ਕੀਤਾ ਐ। ਹਾਲਾਂਕਿ, ਬਾਲੀਵੁੱਡ ਅਦਾਕਾਰਾਂ, ਪੰਜਾਬੀ ਗਾਇਕਾਂ, ਸੰਗਠਨਾਂ, ਧਾਰਮਿਕ ਸੰਗਠਨਾਂ ਅਤੇ ਹਰ ਵਰਗ ਦੇ ਲੋਕਾਂ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਪਰ ਪੰਜਾਬੀ ਗਾਇਕ ਦੇ ਬਾਲੀਵੁੱਡ ਦੀਆਂ ਹਸਤੀਆਂ ਵੱਲੋਂ ਜਿਸ ਤਰ੍ਹਾਂ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਐ, ਇਹ ਸ਼ਲਾਘਾਯੋਗ ਕਦਮ ਐ।

LEAVE A REPLY

Please enter your comment!
Please enter your name here