ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਕਾਬੂ; ਧਾਰਮਿਕ ਬਾਣੇ ਦੀ ਆੜ ਹੇਠਾਂ ਕਰਦੇ ਸੀ ਤਸਕਰ By admin - October 2, 2025 0 56 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਦੋ ਅਜਿਹੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਐ ਜੋ ਧਾਰਮਿਕ ਬਾਣੇ ਦੀ ਆੜ ਹੇਠਾਂ ਨਸ਼ਿਆਂ ਦੀ ਸਪਲਾਈ ਕਰਦੇ ਸੀ। ਇਨ੍ਹਾਂ ਦੋਵਾਂ ਨੇ ਲੰਗੂਰ ਦਾ ਭੇਸ ਧਾਰਿਆ ਹੋਇਆ ਸੀ। ਫੜੇ ਗਏ ਮੁਲਜਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਮਿੰਟੂ ਅਤੇ ਸਾਹਿਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਐ। ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਦੇ ਕਬਜੇ ਵਿਚੋਂ ਇਕ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ ਦੋਵੇਂ ਧਾਰਮਿਕ ਪਹਿਰਾਵਾ ਪਾ ਕੇ ਨਵਰਾਤਰੀ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਦੋਵੇਂ ਦਾ ਸਬੰਧ ਵੱਡੇ ਤਸਕਰਾਂ ਨਾਲ ਵੀ ਹੋ ਸਕਦੇ ਨੇ ਅਤੇ ਦੋਵਾਂ ਦੀ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਵੀ ਹੋ ਸਕਦੇ ਨੇ। ਪੁਲਿਸ ਨੇ ਦੱਸਿਆ ਕਿ ਦੋਵਾਂ ਨੇ ਧਾਰਮਿਕ ਪਹਿਰਾਵਾ ਪਾ ਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪ੍ਰਸ਼ਾਸਨ ਦੀ ਮੁਸ਼ਤੈਦੀ ਦੇ ਚਲਦਿਆਂ ਉਹ ਕਾਨੂੰਨ ਤੋਂ ਬਚਣ ਵਿੱਚ ਅਸਫਲ ਰਹੇ ਹਨ।