Uncategorized ਬੋਹਾ ਥਾਣੇ ਅੱਗੇ ਗਾਮੀਵਾਲਾ ਕਤਲ ਮਾਮਲੇ ਨੂੰ ਲੈ ਕੇ ਧਰਨਾ/ ਕਤਲ ਕੇਸ ’ਚੋਂ ਦੋ ਮੁਲਜ਼ਮਾਂ ਨੂੰ ਬਰੀ ਕਰਨ ਦਾ ਕੀਤਾ ਵਿਰੋਧ/ ਕਾਮਰੇਡ ਮਨਜੀਤ ਕੌਰ ਦੇ ਪਰਿਵਾਰ ਨੇ ਕੀਤੀ ਨਾਅਰੇਬਾਜ਼ੀ By admin - May 2, 2025 0 8 Facebook Twitter Pinterest WhatsApp ਮਰਹੂਮ ਸੀਪੀਆਈ ਆਗੂ ਮਨਜੀਤ ਕੌਰ ਕਤਲ ਮਾਮਲੇ ਨੂੰ ਲੈ ਕੇ ਅੱਜ ਉਨ੍ਹਾਂ ਦੇ ਪਰਿਵਾਰ ਵੱਲੋਂ ਬੋਹਾ ਥਾਣੇ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਪਰਿਵਾਰ ਨੇ ਇਹ ਧਰਨਾ ਕਾਮਰੇਡ ਮਨਜੀਤ ਕੌਰ ਕਤਲ ਮਾਮਲੇ ਵਿਚੋਂ ਦੋ ਜਣਿਆਂ ਨੂੰ ਬਾਹਰ ਕਰਨ ਦੇ ਵਿਰੋਧ ਵਿਚ ਦਿੱਤਾ ਗਿਆ। ਪਰਿਵਾਰ ਦਾ ਇਲਜਾਮ ਐ ਕਿ ਪੁਲਿਸ ਵੱਲੋਂ ਗਠਿਤ ਸਿਟ ਨੇ ਇਸ ਕਤਲ ਕੇਸ ਵਿਚ ਸ਼ਾਮਲ ਦੋ ਜਣਿਆਂ ਨੂੰ ਨਿਰਦੋਸ਼ ਸਾਬਤ ਕਰਦਿਆਂ ਬਾਹਰ ਕਰ ਦਿੱਤਾ ਐ ਜੋ ਸਰਾਸਰ ਬੇਇਨਸਾਫੀ ਐ। ਥਾਣੇ ਮੂਹਰੇ ਨਾਅਰੇਬਾਜ਼ੀ ਕਰਦਿਆਂ ਪਰਿਵਾਰ ਨੇ ਕਿਹਾ ਕਿ ਬੋਹਾ ਥਾਣੇ ਦੇ ਇੰਚਾਰਜ ਨੇ ਕਤਲ ਵਿਚ ਸ਼ਾਮਲ ਲੋਕਾਂ ਦਾ ਪੱਖ ਪੂਰਦਿਆਂ ਉਨ੍ਹਾਂ ਨੂੰ ਨਿਰਦੋਸ਼ ਹੋਣ ਦਾ ਲਾਹਾ ਦਿੰਦਿਆਂ ਬਰੀ ਕਰ ਦਿੱਤਾ ਐ ਜੋ ਬੇਇਨਸਾਫੀ ਐ। ਉਹਨਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਜਿਸ ਦੇ ਰੋਸ ਵਜੋਂ ਅੱਜ ਉਹਨਾਂ ਨੂੰ ਬੋਹਾ ਪੁਲਿਸ ਥਾਣੇ ਦਾ ਘਿਰਾਓ ਕਰਨ ਦੇ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਦੱਸਿਆ ਕਿ ਜੇਕਰ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਧਰਨੇ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ। ਉਧਰ ਬੋਹਾ ਪੁਲਿਸ ਥਾਣੇ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੰਜ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਚਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਜਦੋਂ ਕਿ ਇਸ ਮਾਮਲੇ ਦੇ ਵਿੱਚ ਬਣਾਈ ਗਈ ਸਿਟ ਵੱਲੋਂ ਦੋ ਵਿਅਕਤੀਆਂ ਨੂੰ ਜਾਂਚ ਦੇ ਵਿੱਚ ਕੇਸ ਚੋਂ ਬਾਹਰ ਕਰ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰ ਨੂੰ ਪੂਰਾ ਇਨਸਾਫ ਦਿੱਤਾ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਪੱਖਪਾਤ ਨਹੀਂ ਕੀਤਾ ਗਿਆ।