ਪੰਜਾਬ ਮੋਗਾ ’ਚ ਗੋਲੀ ਚੱਲਣ ਨਾਲ ਇਕ ਮੌਤ, ਦੂਜਾ ਜ਼ਖਮੀ; ਰੰਜ਼ਿਸ਼ ਤਹਿਤ ਦੋ ਧਿਰਾਂ ਵਿਚਾਲੇ ਚੱਲੀ ਸੀ ਗੋਲੀ By admin - October 4, 2025 0 62 Facebook Twitter Pinterest WhatsApp ਮੋਗਾ ਅਧੀਨ ਆਉਂਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਵਿਖੇ ਗੋਲੀ ਚੱਲਣ ਨਾਲ ਇਕ ਜਣੇ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਵਿਚਾਲੇ ਆਪਸੀ ਰੰਜ਼ਿਸ਼ ਚੱਲ ਰਹੀ ਸੀ, ਜਿਸ ਦੇ ਚਲਦਿਆਂ ਸਕਾਰਪਿਉ ਵਿਚ ਆਏ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੂਜੀ ਧਿਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲੰਗੇਆਣਾ ਵਿਚ ਆਪਸੀ ਰੰਜਿਸ਼ ਦੇ ਚੱਲਦੇ ਦੋ ਧਿਰਾਂ ਦੇ ਵਿੱਚ ਲੜਾਈ ਹੋਈ ਐ ਅਤੇ ਸਕੋਰਪੀਓ ਵਿਚ ਆਏ ਵਿਅਕਤੀਆਂ ਵੱਲੋਂ ਚਲਾਈਆਂ ਗੋਲੀਆਂ ਨਾਲ ਸੁਖਪ੍ਰੀਤ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦਾ ਦੂਜਾ ਸਾਥੀ ਜਖਮੀ ਹੋ ਗਿਆ ਐ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।