ਅੰਮ੍ਰਿਤਸਰ ’ਚ ਭਿਆਨਕ ਸੜਕ ਹਾਦਸੇ ’ਚ 3 ਮੌਤਾਂ; ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਚ ਲੈ ਕੇ ਜਾਂਚ ਆਰੰਭੀ

0
49

ਅੰਮ੍ਰਿਤਸਰ ਤੇ ਅਜਨਾਲਾ ਰੋਡ ਬਾਈਪਾਸ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਅਜਨਾਲਾ ਰੋਡ ਬਾਈਪਾਸ ਤੇ ਤੇਜ ਰਫਤਾਰ ਟਰੱਕ ਨੇ ਤਿੰਨ ਲੋਕਾਂ ਨੂੰ ਬੂਰੀ ਤਰ੍ਹਾਂ ਕੁੱਚਲ ਦਿੱਤਾ, ਜਿਸ ਕਾਰਨ ਤਿੰਨਾਂ ਦੀ ਮੌਕੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ 18 ਟਾਇਰਾਂ ਵਾਲਾ ਟਰਾਲਾ ਸੀ, ਜਿਸ ਤੇ ਲੋਹੇ ਦੇ ਗਾਰਡਰ ਲੱਦੇ ਹੋਏ ਸਨ। ਇਹ ਟਰਾਵਾ ਮਾਹਲਾ ਤੋਂ ਅਜਨਾਲਾ ਵੱਲ ਜਾ ਰਿਹਾ ਸੀ ਅਤੇ ਬਾਈਕ ਸਵਾਰ ਇਸ ਟਰਾਲੇ ਦੇ ਪਿੱਛੇ-ਪਿੱਛੇ ਚੱਲ ਰਹੇ ਸਨ। ਇਸੇ ਦੌਰਾਨ ਅਚਾਨਕ  ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਤਿੰਨੋਂ ਜਣੇ ਬੂਰੀ ਤਰ੍ਹਾਂ ਕੁਚਲੇ ਗਏ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਘਟਨਾ ਦੇ ਕੁਝ ਸਮੇਂ ਬਾਅਦ ਉੱਥੋਂ ਲੰਘ ਰਹੇ ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ ਨੇ ਆਪਣਾ ਕਾਫਲਾ ਰੋਕ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਚਾਹਿਆ ਪਰ ਤਦ ਤਕ ਤਿੰਨਾਂ ਜਣਿਆਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਨੇ ਦਿਲ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਕੰਟੋਨਮੈਂਟ ਥਾਣੇ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here