ਦਰਬਾਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਸੰਜੇ ਸੇਠ; ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
20

ਕੇਂਦਰੀ ਰਾਜ ਮੰਤਰੀ ਸੰਜੇ ਸੇਠ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਪੰਜਾਬ ਤੇ ਦੇਸ਼ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਦੌਰੇ ਲਈ ਰਵਾਨਾ ਹੋ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰ ਤੋਂ ਸ਼ਕਤੀ ਮਿਲਦੀ ਐ ਅਤੇ ਹਰ ਵਾਰੀ ਇੱਥੇ ਆਉਣ ਨਾਲ ਇਕ ਨਵੀਂ ਉਰਜਾ ਦੀ ਪ੍ਰਾਪਤੀ ਹੁੰਦੀ ਐ।
ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ ਕਿ ਹਰ ਰਾਜ ਦੇ ਆਖ਼ਰੀ ਇਨਸਾਨ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ ਜਿਸਨੂੰ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਿਭਾਅ ਰਹੀ ਐ।
ਉਨ੍ਹਾਂ ਨੇ ਦੱਸਿਆ ਕਿ ਗੁਰੂ ਦੇ ਦਰਸ਼ਨ ਕਰ ਕੇ ਹੁਣ ਉਹ ਫਿਰੋਜ਼ਪੁਰ ਜਾ ਰਹੇ ਹਨ, ਜਿਥੇ ਉਹ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਮੌਕੇ ‘ਤੇ ਜਾਂਚ ਕਰਨਗੇ ਅਤੇ ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਹਰਿਆਲੀ ਅਤੇ ਖੁਸ਼ਹਾਲੀ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਦੇ ਕਿਸਾਨ, ਨੌਜਵਾਨ, ਉੱਦਮੀ ਅਤੇ ਘਰੇਲੂ ਮਹਿਲਾਵਾਂ ਲਈ ਕੇਂਦਰ ਸਰਕਾਰ ਨੇ ਕਈ ਅਹੰਕਾਰਪੂਰਨ ਯੋਜਨਾਵਾਂ ਲਾਗੂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਜੀ ਦੀ ਇੱਛਾ ਹੈ ਕਿ ਪੰਜਾਬ ‘ਚ ਖੁਸ਼ੀਆਂ ਮੁੜ ਆਉਣ, ਤੇ ਇਸ ਰਾਹ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲਈ ਕੇਂਦਰ ਸਰਕਾਰ ਹਰ ਪਲ ਖੜੀ ਹੈ ਅਤੇ ਅਸੀਂ ਹਰ ਸੰਕਟ, ਚੁਣੌਤੀ ਜਾਂ ਜ਼ਰੂਰਤ ‘ਤੇ ਪੰਜਾਬ ਦੇ ਨਾਲ ਹਾਂ।

LEAVE A REPLY

Please enter your comment!
Please enter your name here