ਪੰਜਾਬ ਅਜਨਾਲਾ ’ਚ ਲੋਕਾਂ ਨੂੰ ਮਿਲੇ ਮੰਤਰੀ ਧਾਲੀਵਾਲ; ਦਰਿਆ ’ਚ ਪਾਣੀ ਵਧਣ ਨੂੰ ਲੈ ਕੇ ਕੀਤਾ ਅਲਰਟ By admin - October 4, 2025 0 20 Facebook Twitter Pinterest WhatsApp ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਰਾਤ ਅਜਨਾਲਾ ਦੇ ਦਰਿਆ ਨੇੜਲੇ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਪਾਣੀ ਮੁੜ ਵਧਣ ਦੇ ਖਤਰੇ ਦੇ ਮੱਦੇਨਜ਼ਰ ਅਲਰਟ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ ਨਾਲ ਵੀ ਮਿਲਣੀ ਕੀਤੀ ਅਤੇ ਉਨ੍ਹਾਂ ਨੂੰ ਬਣ ਰਹੇ ਹਾਲਾਤਾਂ ਦੇ ਮੱਦੇਨਜ਼ਰ ਚੌਕੰਨੇ ਰਹਿਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਹੌਂਸਲਾ ਬਣਾਈ ਰੱਖਣ ਦੀ ਨਸੀਹਤ ਦਿੱਤੀ। ਦੱਸਣਯੋਗ ਐ ਕਿ ਡੈਮਾਂ ਵਿਚੋਂ ਪਾਣੀ ਛੱਡਣ ਤੋਂ ਬਾਅਦ ਰਾਵੀ ਦਰਿਆ ਅਤੇ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਐ। ਇਸ ਕਾਰਨ ਅਜਨਾਲਾ ਵਿੱਚ ਵੀ ਹੜ੍ਹ ਦਾ ਖ਼ਤਰਾ ਮੁੜ ਬਣ ਗਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੈਂ ਸਾਰੇ ਬੰਨ੍ਹਾਂ ਨੂੰ ਆਪ ਚੈੱਕ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅਜਨਾਲਾ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਰਾਵੀ ਦਰਿਆ ਦਾ ਪਾਣੀ 4 ਫੁੱਟ ਵੱਧ ਗਿਆ ਹੈ ਉਨ੍ਹਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਸੰਭਲ ਕੇ ਰਹਿਣ ਅਤੇ ਇੱਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।