ਪੰਜਾਬ ਲਹਿਰਾਗਾਗਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫਾ; ਨਵੇਂ ਤਹਿਸੀਲ ਕੰਪਲੈਕਸ ਤੇ ਬਿਜਲੀ ਦਫਤਰ ਦਾ ਉਦਘਾਟਨ By admin - October 4, 2025 0 49 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਲਹਿਰਾਗਾਗਾ ਦੀ ਅਨਾਜ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 101 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੇਂ ਵਿਆਹੇ ਜੋੜਿਆਂ ਨੂੰ ਸਫਲ ਵਿਆਹੁਤਾ ਜੀਵਨ ਦੀ ਕਾਮਨਾ ਕਰਦਿਆਂ ਸ਼ਗਨ ਦੇ ਲਿਫਾਫੇ ਵੀ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਹਲਕੇ ਅੰਦਰ ਬਹੁਤ ਸਾਰੇ ਵਿਕਾਸ ਕੰਮ ਲੋਕ ਅਰਪਨ ਕੀਤੇ ਗਏ ਨੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਨਾਲ ਹਲਕੇ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲਣ ਲੱਗਣਗੀਆਂ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 10 ਤੋਂ 15 ਅਕਤੂਬਰ ਤਕ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਪਹਿਲਾਂ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਘੱਗਰ ਦਰਿਆ ਦੇ ਕੰਡੇ ਲੋਕਾਂ ਵੱਲੋਂ ਕੀਤੀ ਮਿਹਨਤ ਦੀ ਵੀ ਬਹੁਤ ਸ਼ਲਾਘਾ ਕੀਤੀ, ਜਿੰਨਾ ਨੇ ਬੰਨ੍ਹਾਂ ਦੀ ਮਜਬੂਤੀ ਲਈ ਡੱਟ ਕੇ ਮਿਹਨਤ ਕੀਤੀ ਤੇ ਘੱਗਰ ਨੂੰ ਓਵਰਫ਼ਲੋਅ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਨੇ ਹਲਕਾ ਲਹਿਰਾਗਾਗਾ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਬਿਜਲੀ ਬੋਰਡ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਇਲਾਕੇ ਵਿਚ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਗਿਆ, ਜਿਸ ‘ਤੇ 16 ਕਰੋੜ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਇਕ ਫਾਊਂਡੇਸ਼ਨ ਵੱਲੋਂ ਤਿਆਰ ਕੀਤੇ ਗਏ ‘ਸੌਰਵ ਕੰਪਲੈਕਸ’ ਕਮਿਊਨਿਟੀ ਹਾਲ ਨੂੰ ਵੀ ਲੋਕ-ਅਰਪਿਤ ਕੀਤਾ ਗਿਆ, ਜਿਸ ਵਿਚ ਲੋਕ ਵਿਆਹ-ਸ਼ਾਦੀਆਂ ਤੇ ਹੋਰ ਸਮਾਗਮ ਕਰਵਾ ਸਕਣਗੇ। ਉਨ੍ਹਾਂ ਨੇ ਪੁਰਾਣੀ ਸਬਜ਼ੀ ਮੰਡੀ ਵਿਚ ਕਮਿਊਨਿਟੀ ਰਸੋਈ ਦੀ ਵੀ ਸ਼ੁਰੂਆਤ ਕੀਤੀ, ਜਿਸ ਵਿਚ ਲੋਕ 10 ਰੁਪਏ ਵਿਚ ਢਿੱਡ ਭਰ ਕੇ ਰੋਟੀ ਖਾ ਸਕਣਗੇ।