ਪੰਜਾਬ ਬਰਨਾਲਾ ’ਚ ਸਰਪੰਚ ਦੇ ਪੁੱਤਰ ਦੇ ਗੋਲੀ ਮਾਰ ਕੇ ਕਤਲ; ਪਰਿਵਾਰ ਨੇ ਧਰਨਾ ਲਾ ਕੇ ਮੰਗਿਆ ਇਨਸਾਫ; ਪੁਲਿਸ ਜਾਂਚ ਕੀਤੀ ਸ਼ੁਰੂ By admin - October 5, 2025 0 19 Facebook Twitter Pinterest WhatsApp ਬਰਨਾਲਾ ਕਸਬਾ ਸਹਿਣਾ ਵਿਖੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਕਲਕੱਤਾ ਵਜੋਂ ਹੋਈ ਐ ਜੋ ਸ਼ਹਿਣਾ ਦੀ ਸਾਬਕਾ ਸਰਪੰਚ ਦਾ ਪੁੱਤਰ ਐ। ਇਹ ਘਟਨਾ ਸ਼ਹਿਣਾ ਬੱਸ ਸਟੈਂਡ ‘ਤੇ ਸਥਿਤ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ਵਿਚ ਵਾਪਰੀ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਲਕੱਤਾ ਦੁਕਾਨ ਅੰਦਰ ਕੁਰਸੀ ‘ਤੇ ਬੈਠਾ ਸੀ ਕਿ ਹਮਲਾਵਰ ਅੰਦਰ ਆ ਕੇ ਗੋਲੀਆਂ ਮਾਰ ਕੇ ਫਰਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਐ ਕਿ ਸੁਖਵਿੰਦਰ ਸਿੰਘ ਕਲਕੱਤਾ ਪਿਛਲੀਆਂ ਪੰਚਾਇਤ ਚੋਣਾਂ ਦੌਰਾਨ ਆਪਣੀ ਮਾਤਾ ਦੇ ਸਰਪੰਚ ਬਣਨ ਸਮੇਂ ਚਰਚਾ ਵਿਚ ਆਇਆ ਸੀ। ਸੁਖਵਿੰਦਰ ਸਿੰਘ ਕਲਕੱਤਾ ਬਾਗ਼ੀ ਤਬੀਅਤ ਦਾ ਮਾਲਕ ਸੀ ਜੋ ਸਮੇਂ ਦੀਆਂ ਹਕੂਮਤਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅਕਸਰ ਸੋਸ਼ਲ ਮੀਡੀਆ ‘ਤੇ ਵੀਡੀਓ ਕਲਿੱਪ ਪੋਸਟ ਕਰਦਾ ਰਹਿੰਦਾ ਸੀ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਕਲਕੱਤਾ ਸਿਮਰਨਜੀਤ ਸਿੰਘ ਮਾਨ ਅਤੇ ਲੱਖਾ ਸਿਧਾਣਾ ਦੀਆਂ ਸਟੇਜਾਂ ਤੇ ਵੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਤੇ ਸਮੇਂ ਸਮੇਂ ਦੀਆਂ ਹਕੂਮਤਾਂ ਦੇ ਖਿਲਾਫ ਆਪਣੀ ਭੜਾਸ ਕੱਢਦਾ ਸੀ। ਸੁਖਵਿੰਦਰ ਸਿੰਘ ਕਲਕੱਤਾ ਤੇ ਹਮਲਾ ਕਰਨ ਵਾਲੇ ਨੌਜਵਾਨ ਸਬੰਧੀ ਭਾਵੇਂ ਕਿ ਅਧਿਕਾਰਤ ਤੌਰ ਤੇ ਪੁਲਿਸ ਨੇ ਅਜੇ ਕੁਝ ਵੀ ਨਹੀਂ ਕਿਹਾ ਪ੍ਰੰਤੂ ਆਫ ਦੀ ਰਿਕਾਰਡ ਇਹ ਸਾਹਮਣੇ ਆ ਰਿਹਾ ਹੈ ਕਿ ਕਲਕੱਤਾ ਤੇ ਹਮਲਾ ਕਰਨ ਵਾਲਾ ਨੌਜਵਾਨ ਪਿੰਡ ਸ਼ੇਹਾਨ ਨਾਲ ਹੀ ਸੰਬੰਧਿਤ ਹੈ ਅਤੇ ਲੰਘੇ ਸਮੇਂ ਦੌਰਾਨ ਉਸ ਦੀ ਸੁਖਵਿੰਦਰ ਸਿੰਘ ਨਾਲ ਚੰਗੀ ਨੇੜਤਾ ਵੀ ਰਹੀ ਹੈ ਪ੍ਰੰਤੂ ਕੁੱਝ ਸਮਾਂ ਪਹਿਲਾਂ ਦੋਵਾਂ ਵਿਚਕਾਰ ਕੁੜੱਤਣ ਪੈਦਾ ਹੋ ਗਈ ਸੀ। ਸੁਖਵਿੰਦਰ ਸਿੰਘ ਕਲਕੱਤਾ ਦੀ ਮੌਤ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਸੋਸ਼ਲ ਮੀਡੀਆ ‘ਤੇ ਫੈਲੀ। ਉਧਰ ਮ੍ਰਿਤਕ ਦੇ ਪਰਿਵਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਐ। ਬਰਨਾਲਾ ਜ਼ਿਲ੍ਹੇ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਘਟਨਾ ਦੋਵਾਂ ਵਿਚਕਾਰ ਨਿੱਜੀ ਰੰਜਿਸ਼ ਦਾ ਨਤੀਜਾ ਸੀ।