ਅੰਮ੍ਰਿਤਸਰ ਦੇ ਪਿੰਡ ਭੀਲੋਵਾਲ ’ਚ ਭਿੱੜੀਆਂ ਦੋ ਧਿਰਾਂ; ਬਾਲਮੀਕੀ ਭਾਈਚਾਰੇ ਨੇ ਰੋਡ ਜਾਮ ਕਰ ਕੀਤਾ ਪ੍ਰਦਰਸ਼ਨ

0
18

ਅੰਮ੍ਰਿਤਸਰ ਦੇ ਪਿੰਡ ਭੀਲੋਵਾਲ ਵਿੱਚ ਬੀਤੀ ਰਾਤ ਦੋ ਧੜਿਆਂ ਵਿੱਚ ਹੋਈ ਲੜਾਈ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਲੈ ਕੇ ਬਾਲਮੀਕ ਭਾਈਚਾਰੇ ਦੇ ਆਗੂਆਂ ਨੇ ਥਾਣਾ ਲੋਪੋਕੇ ਦਾ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਗੁਰਲਾਲ ਸਿੰਘ ਨਾਮ ਦੇ ਸਖਸ਼ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਐ ਪਰ ਪੁਲਿਸ ਉਸ ਨੂੰ ਝੂਠੇ ਮਾਮਲੇ ਵਿਚ ਫਸਾ ਰਹੀ ਐ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਝੂਠਾ ਮਾਮਲਾ ਖਾਰਜ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਦੂਜੇ ਪਾਸੇ ਪੁਲਿਸ ਨੇ ਦੋਸ਼ ਨਕਾਰਦਿਆਂ ਕਿਹਾ ਕਿ ਗੁਰਲਾਲ ਸਿੰਘ ਨੇ ਪੁਲਿਸ ਨਾਲ ਗਲਤ ਵਿਵਹਾਰ ਕੀਤਾ ਐ, ਜਿਸ ਦੇ ਚਲਦਿਆਂ ਮਾਮਲਾ ਦਰਜ ਕੀਤਾ ਗਿਐ।
ਸਰਪੰਚ ਜਸਪਾਲ ਸਿੰਘ, ਨਰਿੰਦਰ ਸਿੰਘ ਨੈਣਾ ਅਤੇ ਅੰਗਰੇਜ਼ ਸਿੰਘ ਸਮੇਤ ਹੋਰ ਨੇਤਾਵਾਂ ਨੇ ਕਿਹਾ ਕਿ ਜਦੋਂ ਗੁਰਲਾਲ ਸਿੰਘ ਦਾ ਭਰਾ ਗੁਰਮੇਜ ਸਿੰਘ ਉਸ ਨੂੰ ਛਡਾਉਣ ਲਈ ਥਾਣੇ ਪਹੁੰਚਿਆ, ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨਾਲ ਵੀ ਬਦਸਲੂਕੀ ਕਰਦਿਆਂ ਉਸ ਦੀ ਪੱਗ ਉਤਾਰ ਦਿੱਤੀ। ਇਸ ਅਪਮਾਨਕਾਰੀ ਹਰਕਤ ਦੇ ਰੋਸ ਵਿੱਚ ਪਿੰਡ ਵਾਸੀਆਂ ਨੇ ਘਿਰਾਓ ਕਰਕੇ ਪੁਲਿਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਪੁਲਿਸ ਮੁਲਾਜ਼ਮਾਂ ਖਿਲਾਫ ਮੁਕਦਮਾ ਦਰਜ ਨਾ ਕੀਤਾ ਗਿਆ, ਤਾਂ ਧਰਨਾ ਅਨਿਸ਼ਚਿਤ ਸਮੇਂ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਨਿਆਂ ਮਿਲਣ ਤੱਕ ਲੜਾਈ ਜਾਰੀ ਰਹੇਗੀ।
ਦੂਜੇ ਪਾਸੇ, ਥਾਣਾ ਲੋਪੋਕੇ ਦੀ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਝਗੜੇ ਬਾਰੇ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਸਨ। ਉੱਥੇ ਗੁਰਲਾਲ ਸਿੰਘ ਨੇ ਪੁਲਿਸ ਨਾਲ ਧੱਕਾ ਮੁੱਕੀ ਕਰਦਿਆਂ ਵਰਦੀ ਪਾੜ ਦਿੱਤੀ ਅਤੇ ਪੱਗ ਉਤਾਰ ਦਿੱਤੀ। ਇਸ ਲਈ ਉਸ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here