ਫਾਜਿਲਕਾ ’ਚ ਭਿਆਨਕ ਹਾਦਸੇ ’ਚ ਨੌਜਵਾਨ ਦੀ ਮੌਤ; ਮਾਂ ਦੇ ਫੁੱਲ ਲੈ ਕੇ ਜਾਂਦਿਆਂ ਦਰੱਖਤ ਨਾਲ ਟਕਰਾਈ ਕਾਰ

0
56

 

ਫਾਜਿਲਕਾ ਦੇ ਫਿਰੋਜਪੁਰ ਰੋਡ ਦੇ ਵਾਪਰੇ ਸੜਕ ਹਾਦਸੇ ਵਿਚ ਮਾਂ ਦੇ ਫੁੱਲ ਤਾਰਨ ਜਾ ਰਹੇ ਪੁੱਤਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਅਬੋਹਰ ਨਾਲ ਸਬੰਧਤ ਸੂਰਜ ਕੁਮਾਰ ਆਪਣੇ 4 ਹੋਰ ਸਾਥੀਆਂ ਸਮੇਤ ਆਪਣੀ ਮਾਂ ਦੇ ਫੁੱਲ ਤਾਰਨ ਲਈ ਜਾ ਰਿਹਾ ਸੀ ਕਿ ਪਿੰਡ ਚਾਂਦਪੁਰੀ ਨੇੜੇ ਇਨ੍ਹਾਂ ਦੀ ਕਾਰ ਇਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਸੂਰਜ ਕੁਮਾਰ ਮੌਤ ਹੋ ਗਈ ਜਦਕਿ ਚਾਰ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ।
ਮ੍ਰਿਤਕ ਦੇ ਜੀਜਾ ਰਵੀਕਾਂਤ ਦੇ ਦੱਸਣ ਮੁਤਾਬਕ ਉਸ ਦੇ ਸਾਲੇ ਦੀ ਮਾਂ ਦੀ ਮੌਤ ਹੋ ਗਈ ਸੀ, ਜਿਸ ਦੀਆਂ ਅਸਥੀਆਂ ਲੈ ਕੇ ਪਰਿਵਾਰ ਬਿਆਸ ਜਾ ਰਿਹਾ ਸੀ। ਅਬੋਹਰ ਦੀ ਜੰਮੂ ਬਸਤੀ ਵਾਸੀ ਮ੍ਰਿਤਕ ਔਰਤ ਦੇ ਪੁੱਤਰ ਸੂਰਜ ਛਾਬੜਾ ਸਮੇਤ ਕੁੱਲ 5 ਲੋਕ ਗੱਡੀ ‘ਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਚਾਂਦਮਾਰੀ ਨਜ਼ਦੀਕ ਅਚਾਨਕ ਅੱਗੇ ਪਸ਼ੂ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਜਿੱਥੇ ਸੂਰਜ ਛਾਬੜਾ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਬਾਕੀ 4 ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਥਾਣਾ ਸਦਰ ਫਾਜ਼ਿਲਕਾ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here