ਪੰਜਾਬ ਜਲੰਧਰ ਪਹੁੰਚੀ ਮਸਕਟ ’ਚ ਫਸੀ ਪੰਜਾਬੀ ਲੜਕੀ; ਬਿਆਨ ਕੀਤੀ ਬਿਦੇਸ਼ ’ਚ ਬਿਤਾਰੇ ਪਲਾਂ ਦੀ ਯਾਦ By admin - October 6, 2025 0 56 Facebook Twitter Pinterest WhatsApp ਘਰ ਦੇ ਹਾਲਾਤ ਬਦਲਣ ਦੀ ਚਾਹਤ ਲੈ ਕੇ ਵਿਦੇਸ਼ੀ ਧਰਤੀ ’ਤੇ ਗਈ ਪੰਜਾਬੀ ਲੜਕੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਆਪਣੇ ਘਰ ਪਹੁੰਚਣ ਵਿਚ ਸਫਲ ਹੋਈ ਐ। ਲੜਕੀ ਦੇ ਦੱਸਣ ਮੁਤਾਬਕ ਇਹ ਆਪਣੀ ਸਹੇਲੀ ਦੇ ਕਹਿਣ ਤੇ ਉਮਾਨ ਗਈ ਸੀ, ਜਿੱਥੇ ਉਸ ਨੂੰ ਬਦਤਰ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਐ। ਉਸ ਤੋਂ ਕੁੱਟਮਾਰ ਕਰਕੇ 12-12 ਘੰਟੇ ਕੰਮ ਕਰਵਾਉਣ ਜਾਂਦਾ ਸੀ। ਉਹ ਇਕ ਮਹੀਨੇ ਤਕ ਸਿਰਫ ਪਾਣੀ ਸਹਾਰੇ ਹੀ ਜਿੰਦਾ ਰਹੀ ਐ। ਪੀੜਤਾਂ ਨੇ ਆਪਬੀਤੀ ਬਿਆਨਦਿਆਂ ਲੋਕਾਂ ਨੂੰ ਅਖੌਤੀ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਐ। ਪੀੜਤ ਕੁੜੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਮਦਦ ਨਾਲ ਉਸਨੂੰ ਦੂਜਾ ਜਨਮ ਮਿਲਿਆ ਹੈ। ਪੀੜਤਾ ਨੇ ਦੱਸਿਆ ਕਿ ਉਹ 15 ਜੂਨ ਨੂੰ ਅੰਮ੍ਰਿਤਸਰ ਤੋਂ ਮੁੰਬਈ ਰਾਹੀਂ ਮਸਕਟ ਪਹੁੰਚੀ ਸੀ। ਉੱਥੇ ਪਹੁੰਚਦਿਆਂ ਹੀ ਉਸਨੂੰ ਅਹਿਸਾਸ ਹੋ ਗਿਆ ਕਿ ਉਹ ਕਿਸੇ ਫੰਧੇ ‘ਚ ਫਸ ਗਈ ਹੈ। ਦਫਤਰ ਵਰਗੇ ਇਕ ਸਥਾਨ ‘ਤੇ ਉਸਨੂੰ ਰੱਖਿਆ ਗਿਆ ਜਿੱਥੇ 10 ਤੋਂ ਵੱਧ ਹੋਰ ਭਾਰਤੀ ਕੁੜੀਆਂ ਵੀ ਕੈਦ ਵਰਗੀਆਂ ਹਾਲਤਾਂ ‘ਚ ਸੀ। ਹਰ ਰੋਜ਼ 12 ਘੰਟੇ ਤੱਕ ਬਿਨਾਂ ਰੁਕਾਵਟ ਕੰਮ ਕਰਵਾਇਆ ਜਾਂਦਾ ਤੇ ਥੋੜ੍ਹੀ ਜਿਹੀ ਗਲਤੀ ‘ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਖਾਣ ਲਈ ਢੰਗ ਦਾ ਭੋਜਨ ਵੀ ਨਹੀਂ ਮਿਲਦਾ ਸੀ। ਉਸਨੇ ਦੱਸਿਆ ਕਿ 1 ਮਹੀਨੇ ਤੱਕ ਸਿਰਫ ਉਸਨੇ ਪਾਣੀ ਪੀ ਕੇ ਗੁਜ਼ਾਰਾ ਕੀਤਾ ਸੀ। 5 ਮਹੀਨੇ ਨਰਕ ਵਰਗੀ ਜ਼ਿੰਦਗੀ ਬਤੀਤ ਕਰ ਕੇ ਵਾਪਸ ਆਈ ਪੀੜਤਾ ਨੇ ਓਮਾਨ ‘ਚ ਚੱਲ ਰਹੀ ਮਨੁੱਖੀ ਤਸਕਰੀ ਦੀ ਪੋਲ ਖੋਲ੍ਹੀ। ਉਸ ਨੇ ਦੱਸਿਆ ਕਿ ਲੜਕੀਆਂ ਨੂੰ ਪਹਿਲਾਂ ਵੱਡੇ ਸੁਪਨੇ ਦਿਖਾ ਕੇ ਓਥੇ ਬੁਲਾਇਆ ਜਾਂਦਾ ਹੈ, ਪਰ ਵੀਜ਼ਾ ਖਤਮ ਹੋਣ ’ਤੇ ਅਸਲੀਅਤ ਸਾਹਮਣੇ ਆਉਂਦੀ ਹੈ। ਏਜੰਟ ਉਨ੍ਹਾਂ ਨੂੰ ਜਬਰ ਨਾਲ ਗਲਤ ਕੰਮ ਲਈ ਮਜਬੂਰ ਕਰਦੇ ਹਨ ਜਾਂ ਹੋਰ ਲੜਕੀਆਂ ਲਿਆਉਣ ਦੀ ਸ਼ਰਤ ਰੱਖਦੇ ਹਨ ਜਾ ਫਿਰ ਲੱਖਾਂ ਵਿੱਚ ਪੈਸਿਆਂ ਦੀ ਮੰਗ ਕਰਦੇ ਹਨ। ਇਸੇ ਤਰ੍ਹਾਂ ਹੀ ਉਹ ਵੀ ਆਪਣੀ ਸਹੇਲੀ ਰਾਹੀ ਉਹ ਵੀ ਇਸ ਜਾਲ ‘ਚ ਫਸ ਗਈ ਸੀ। ਉਸਨੇ ਦੱਸਿਆ ਕਿ ਕੁਝ ਕੁੜੀਆਂ ਤੋਂ ਗਲਤ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਤੇ ਇਨਕਾਰ ਕਰਨ ‘ਤੇ ਉਹਨਾਂ ਨੂੰ ਬੇਹੱਦ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾਂਦਾ ਸੀ। ਕਈ ਵਾਰ ਤਾਂ ਕੁੱਟਮਾਰ ਕਰਕੇ ਅੱਧਮੋਈ ਹਾਲਤ ਵਿੱਚ ਸੁੱਟ ਦਿੱਤਾ ਜਾਂਦਾ ਸੀ। ਪੀੜਤਾ ਨੇ ਕਿਹਾ ਕਿ ਉਹਨਾਂ ਨੂੰ ਕਿਸੇ ਤੇ ਤਰਸ ਨਹੀਂ ਸੀ ਆਉਂਦਾ, ਗਰੀਬ ਕੁੜੀਆਂ ਦੀ ਮਜ਼ਬੂਰੀ ਦਾ ਨਾਜਾਇਜ਼ ਫਾਇਦਾ ਚੁੱਕਦੇ ਸਨ। ਉਸਦਾ ਪਾਸਪੋਰਟ ਤੇ ਮੋਬਾਈਲ ਵੀ ਉਥੇ ਪਹੁੰਚਦਿਆਂ ਹੀ ਖੋਹ ਲਿਆ ਗਿਆ ਸੀ। ਉਸਦੀ ਮਾਤਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਸੰਪਰਕ ਕੀਤਾ ਗਿਆ, ਜਿਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਉੱਥੇ ਪਹੁੰਚਾਇਆ। ਉਨ੍ਹਾਂ ਦੇ ਯਤਨਾਂ ਅਤੇ ਵਿਦੇਸ਼ ਮੰਤਰਾਲੇ ਨਾਲ ਨਾਲ ਓਮਾਨ ਵਿੱਚ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਇਹ ਲੜਕੀ ਅਖੀਰਕਾਰ ਸੁਰੱਖਿਅਤ ਤੌਰ ‘ਤੇ ਵਾਪਸ ਆ ਸਕੀ। ਸੰਤ ਸੀਚੇਵਾਲ ਨੇ ਇਸ ਮੌਕੇ ‘ਤੇ ਅਪੀਲ ਕੀਤੀ ਕਿ ਅਰਬ ਦੇਸ਼ਾਂ ਜਾਂ ਹੋਰ ਵਿਦੇਸ਼ ਜਾਣ ਤੋਂ ਪਹਿਲਾਂ ਨੌਜਵਾਨ ਆਪਣਾ ਵੀਜ਼ਾ ਜਰੂਰ ਚੈੱਕ ਕਰਨ ਕਿ ਉਹ ਵਰਕ ਵੀਜ਼ਾ ਹੈ ਜਾਂ ਟੂਰਿਸਟ ਵੀਜ਼ਾ। ਉਨ੍ਹਾਂ ਕਿਹਾ ਕਿ ਬਹੁਤੇ ਟ੍ਰੈਵਲ ਏਜੰਟ ਟੂਰਿਸਟ ਵੀਜ਼ੇ ‘ਤੇ ਕੁੜੀਆਂ ਨੂੰ ਲੈ ਜਾਂਦੇ ਹਨ ਤੇ ਉੱਥੇ ਜਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਕੁਝ ਦਿਨ ਪਹਿਲਾਂ ਕੰਬੋਡੀਆ ਤੋਂ ਵਾਪਸ ਪਰਤੇ ਜਲੰਧਰ ਦੇ ਇਕ ਨੌਜਵਾਨ ਨੇ ਖੁਲਾਸਾ ਕੀਤਾ ਕਿ ਉੱਥੇ ਭਾਰਤੀਆਂ ਤੋਂ ਸਾਇਬਰ ਸੰਬੰਧੀ ਗੈਰਕਾਨੂੰਨੀ ਕੰਮ ਕਰਵਾਏ ਜਾ ਰਹੇ ਹਨ। ਏਜੰਟਾਂ ਵੱਲੋਂ ਥਾਈਲੈਂਡ ਵਿੱਚ ਉੱਚ ਤਨਖਾਹ ਵਾਲੇ ਕੰਮ ਦਾ ਲਾਲਚ ਦੇ ਕੇ ਨੌਜਵਾਨਾਂ ਨੂੰ ਕੰਬੋਡੀਆ ਦੀਆਂ ਕੰਪਨੀਆਂ ਵਿੱਚ ਵੇਚ ਦਿੱਤਾ ਜਾਂਦਾ ਹੈ। ਉੱਥੇ ਇਨਕਾਰ ਕਰਨ ਵਾਲਿਆਂ ਨਾਲ ਬੇਹੱਦ ਕੁੱਟਮਾਰ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੰਤ ਸੀਚੇਵਾਲ ਜੀ ਦੇ ਯਤਨਾਂ ਨਾਲ ਮਿਆਂਮਾਰ ‘ਚੋਂ ਚਾਰ ਨੌਜਵਾਨਾਂ ਦੀ ਵਾਪਸੀ ਹੋ ਚੁੱਕੀ ਹੈ ਜੋ ਇਸੇ ਤਰ੍ਹਾਂ ਦੇ ਗੈਰਕਾਨੂੰਨੀ ਗਿਰੋਹਾਂ ਦੇ ਜਾਲ ਵਿੱਚ ਫਸੇ ਹੋਏ ਸਨ।