
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਅੰਦਰ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰਾਂ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ ਗਏ। ਇਸੇ ਤਹਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਵੀ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਸਮੇਤ ਸਾਰੇ ਵਰਗਾਂ ਦਾ ਭਾਰੀ ਨੁਕਸਾਨ ਪਹੁੰਚਿਆ ਐ ਪਰ ਸਰਕਾਰਾਂ ਪੀੜਤਾਂ ਦੀ ਬਾਂਹ ਫੜਣ ਵਿਚ ਅਸਫਲ ਸਾਬਤ ਹੋਈਆਂ ਨੇ। ਉਨ੍ਹਾਂ ਕਿਹਾ ਕਿ ਇਹ ਹੜ੍ਹ ਮਨੁੱਖੀ ਗਲਤੀ ਕਾਰਨ ਆਏ ਹਨ, ਇਸ ਲਈ ਸਰਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਨ ਭਰਪਾਈ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਇਸ ਪਾਸੇ ਧਿਆਨ ਦਿੱਤਾ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ।
ਉਨ੍ਹਾਂ ਕਿਸਾਨਾਂ ਲਈ ਪ੍ਰਤੀ ਏਕੜ 70,000 ਰੁਪਏ ਮੁਆਵਜੇ ਦੀ ਮੰਗ ਕੀਤੀ। ਇਸ ਤੋਂ ਇਲਾਵਾ ਘਰਾਂ, ਪਸ਼ੂਆਂ ਅਤੇ ਕਮਰਸ਼ੀਅਲ ਫਾਰਮਾਂ ਦੇ ਨੁਕਸਾਨ ਦੀ ਪੂਰਨ ਭਰਪਾਈ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਖਾਦ, ਬੀਜ ਅਤੇ ਡੀਜ਼ਲ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਤਾਂ ਜੋ ਤਾਂ ਜੋ ਕਿਸਾਨ ਆਉਣ ਵਾਲੇ ਸੀਜ਼ਨ ਵਿੱਚ ਖੇਤੀ ਦੀ ਸ਼ੁਰੂਆਤ ਕਰ ਸਕਣ। ਇਸ ਤੋਂ ਇਲਾਵਾ ਪਰਾਲੀ ਦੇ ਨਿਪਟਾਰੇ ਦੇ ਪੁਖਤਾਂ ਪ੍ਰਬੰਧ ਕਰਨ ਦੀ ਥਾਂ ਕਿਸਾਨਾਂ ਤੇ ਕਾਰਵਾਈ ਖਿਲਾਫ ਵੀ ਰੋਸ ਜਾਹਰ ਕੀਤਾ ਗਿਆ।
ਅੰਕੜਿਆਂ ਅਨੁਸਾਰ ਅੱਜ ਦੇ ਦਿਨ ਕਮੇਟੀ ਅਤੇ ਸਹਿਯੋਗੀ ਜਥੇਬੰਦੀਆਂ ਨੇ 59 ਥਾਵਾਂ ਤੇ ਆਯੋਜਨ ਕੀਤਾ ਅਤੇ 19ਜ਼ਿਲਿਆਂ ਦੇ ਰਿਪੋਰਟਾਂ ਤੋਂ ਪਤਾ ਲਗਿਆ ਕਿ ਕੁੱਲ ਮਿਲਾ ਕੇ 92 ਥਾਵਾਂ ਤੇ ਪ੍ਰੋਗਰਾਮ ਚੱਲ ਰਹੇ ਹਨ। ਬੀਕੇਯੂ, ਦੁਆਬਾ ਅਤੇ ਹੋਰ ਕਈ ਗਰੁੱਪਾਂ ਦੀ ਸੰਘਰਸ਼ ਵਿਚ ਭਾਗੀਦਾਰੀ ਰਹੀ ਐ। ਸੰਘਰਸ਼ ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰਾਂ ਨੇ ਤੁਰੰਤ ਮੰਗਾਂ ਵੱਲ ਧਿਆਨ ਦਿੱਤਾ ਤਾਂ ਜਥੇਬੰਦੀਆਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।


