
ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਦੀ ਵਿਸ਼ੇਸ਼ ਥਾਵਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਐ। ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਥਾਵਾਂ ’ਤੇ ਵੱਖ ਵੱਖ ਰੰਗ ਦੇ ਫੁੱਲਾਂ ਅਤੇ ਲਾਈਟਾਂ ਦੇ ਨਾਲ ਸਜਾਵਟ ਕੀਤੀ ਜਾ ਰਹੀ ਐ। ਖਾਸ ਕਰ ਕੇ ਗੁਰੂ ਸਾਹਿਬ ਦੇ ਨਾਮ ਦੇ ਬਣੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਦੀ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਐ। ਹਵਾਈ ਅੱਡੇ ਨੂੰ ਦੇਸੀ ਅਤੇ ਵਿਦੇਸ਼ੀ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਐ। ਗੁਰੂ ਘਰ ਦੇ ਸੇਵਕ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਇਹ ਸੇਵਾ ਅੱਜ ਰਾਤ ਸੰਪੂਰਨ ਹੋਣ ਦੀ ਉਮੀਦ ਐ।
ਇਸ ਦੇ ਨਾਲ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੁੰਬਈ ਨਿਵਾਸੀ ਭਾਈ ਇਕਬਾਲ ਸਿੰਘ ਦੀ ਅਗਵਾਈ ਹੇਠ ਮੁੰਬਈ ਤੋਂ ਸ਼ਰਧਾਲੂਆਂ ਦਾ ਜੱਥਾ ਅੱਜ ਅੰਮ੍ਰਿਤਸਰ ਪਹੁੰਚੇਗਾ ਅਤੇ ਕਲਕੱਤਾ ਦਿੱਲੀ ਤੋਂ ਆਏ 100 ਦੇ ਕਰੀਬ ਮਾਹਿਰ ਕਾਰੀਗਰਾਂ ਦੀ ਮਦਦ ਨਾਲ ਦੇਸੀ ਵਿਦੇਸ਼ੀ ਕਿਸਮ ਦੇ ਅਨੇਕਾਂ ਰੰਗ ਬਿਰੰਗੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਸਜਾਉਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ।
ਦੱਸਣਯੋਗ ਐ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਣੀ ਸੋਢੀ ਸੁਲਤਾਨ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ ਨੂੰ ਦੁਨੀਆਂ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਮ ਮਨਾਇਆ ਜਾ ਰਿਹਾ। ਇਸ ਸੰਬੰਧ ਵਿੱਚ ਜਿਥੇ ਅਨੇਕਾਂ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਉੱਥੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਵੱਖ ਵੱਖ ਸ਼ਹਿਰਾਂ ਤੋਂ ਆਈ ਸੰਗਤ ਵੱਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਅਹਿਮ ਥਾਵਾਂ ਦੀ ਸਜਾਵਟ ਕੀਤੀ ਗਈ ਐ।


