

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਐ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਵੱਡੇ ਸਮਾਗਮ ਕਰਵਾਏ ਜਾ ਰਹੇ ਨੇ ਜਿਸ ਦੇ ਤਹਿਤ ਬੀਤੀ 5 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਵੱਲੋਂ ਭਾਈ ਜੈਤਾ ਜੀ ਦੇ ਨਾਮ ”ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਯਾਦਗਾਰ ਲੋਕ ਅਰਪਨ ਕੀਤੀ ਐ। ਯਾਦਗਾਰ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 4 ਵਿਸ਼ਾਲ ਨਗਰ ਕੀਰਤਨ ਕੱਢੇ ਜਾਣਗੇ, ਜਿਸ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਨੇ। ਇਸ ਤੋਂ ਇਲਾਵਾ 23, 24 ਤੇ 25 ਤਰੀਕ ਨੂੰ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਨੇ, ਜਿਸ ਵਿਚ ਸਮੂਹ ਪੰਜਾਬ ਵਾਸੀਆਂ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ ਗਈ ਐ।


