ਪੰਜਾਬ ਅੰਮ੍ਰਿਤਸਰ ’ਚ ਤਿੰਨ ਸ਼ਰਧਾਲੂਆਂ ਦੀ ਦਰਦਨਾਕ ਮੌਤ; ਬੱਸ ਦੀ ਛੱਤ ’ਤੇ ਬੈਠ ਕੇ ਸਫ਼ਰ ਦੌਰਾਨ ਹਾਦਸਾ; ਲੈਂਟਰ ਨਾਲ ਟਕਰਾਉਣ ਕਾਰਨ ਗਈ ਜਾਨ By admin - October 7, 2025 0 23 Facebook Twitter Pinterest WhatsApp ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਖੇਤਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਦਰਦਨਾਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਤੋਂ ਵਾਪਸ ਆ ਰਹੀ ਬੱਸ ਦੀ ਛੱਤ ’ਤੇ ਬੈਠੇ ਯਾਤਰੀ ਬੀ.ਆਰ.ਟੀ.ਐਸ. ਲੇਨ ਵਿੱਚ ਬਣੇ ਲੈਂਟਰ ਨਾਲ ਟਕਰਾ ਗਏ। ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇਹਾਂ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ, ਇਹ ਬੱਸ ਮੁਕਤਸਰ ਸਾਹਿਬ ਤੋਂ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਦਾ ਮੇਲਾ ਵੇਖਣ ਆਈ ਸੀ। ਮੇਲਾ ਮੁਕੰਮਲ ਹੋਣ ਤੋਂ ਬਾਅਦ ਜਦੋਂ ਬੱਸ ਸ਼ਰਧਾਲੂਆਂ ਨੂੰ ਵਾਪਸ ਲੈ ਜਾ ਰਹੀ ਸੀ, ਤਦ ਡਰਾਈਵਰ ਨੇ ਬੱਸ ਨੂੰ ਬੀ.ਆਰ.ਟੀ.ਐਸ. ਲੇਨ ਵਿੱਚ ਤੇਜ਼ੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ। ਬੱਸ ਦੀ ਛੱਤ ’ਤੇ ਕਰੀਬ 15 ਯਾਤਰੀ ਬੈਠੇ ਸਨ, ਜੋ ਅੱਗੇ ਲੈਂਟਰ ਹੋਣ ਦਾ ਅੰਦਾਜਾ ਨਹੀਂ ਲਗਾ ਸਕੇ, ਜਿਸ ਦੇ ਚਲਦਿਆਂ ਉਹ ਲੈਂਟਰ ਨਾਲ ਟਕਰਾ ਗਏ, ਜਿਸ ਨਾਲ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਵੀ ਡਰਾਈਵਰ ਨੂੰ ਇਸ ਗੱਲ ਦਾ ਪਤਾ ਨਹੀਂ ਲੱਗਾ ਅਤੇ ਉਹ ਬੱਸ ਚਲਾਉਂਦਾ ਰਿਹਾ। ਹਾਲਾਂਕਿ, ਇੱਕ ਚਸ਼ਮਦੀਦ ਕਾਰ ਡਰਾਈਵਰ ਨੇ ਬੱਸ ਡਰਾਈਵਰ ਨੂੰ ਹਾਦਸੇ ਬਾਰੇ ਦੱਸਿਆ, ਜਿਸ ਤੋਂ ਬਾਅਦ ਬੱਸ ਨੂੰ ਰੋਕਿਆ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।