ਪੰਜਾਬ ਫਿਰੋਜ਼ਪੁਰ ’ਚ ਹੜ੍ਹ ਪੀੜਤਾਂ ਨੂੰ ਵੰਡੇ ਦੁਧਾਰੂ ਪਸ਼ੂ; ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦਾ ਉਪਰਾਲਾ; ਮੁੜ ਵਸੇਬੇ ਲਈ ਗੋਦ ਲਏ ਸੀ 9 ਪਿੰਡ By admin - October 8, 2025 0 50 Facebook Twitter Pinterest WhatsApp ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਇਸੇ ਤਹਿਤ ਸੰਸਥਾ ਵੱਲੋਂ ਅੱਜ ਫਿਰੋਜਪੁਰ ਦੇ ਹੜ੍ਹ ਪੀੜਤਾਂ ਨੂੰ 18 ਦੁਧਾਰੂ ਪਸ਼ੂ ਵੰਡੇ ਗਏ। ਸੰਸਥਾ ਵੱਲੋਂ ਜ਼ਿਲ੍ਹੇ ਦੇ 9 ਪਿੰਡਾਂ ਨੂੰ ਗੋਦ ਲਿਆ ਗਿਆ ਐ, ਜਿੱਥੇ ਸੰਸਥਾ ਪਹਿਲੇ ਦਿਨ ਤੋਂ ਰਾਹਤ ਕਾਰਜਾਂ ਵਿਚ ਜੁੱਟੀ ਹੋਈ ਐ। ਸੰਸਥਾ ਦੇ ਇਸ ਉਪਰਾਲੇ ਨਾਲ ਪੀੜਤਾਂ ਨੂੰ ਕਾਫੀ ਰਾਹਤ ਮਿਲੀ ਐ ਤੇ ਲੋਕਾਂ ਨੇ ਸੰਸਥਾ ਦਾ ਮਦਦ ਲਈ ਧੰਨਵਾਦ ਕੀਤਾ ਐ। ਇਸੇ ਤਹਿਤ ਸੰਸਥਾ ਵੱਲੋਂ ਗੋਦ ਲਏ 9 ਪਿੰਡਾਂ ਵਿੱਚ ਦੁਧਾਰੂ ਪਸ਼ੂਆਂ ਦੀ ਵੰਡ ਕੀਤੀ ਗਈ, ਤਾਂ ਜੋ ਇਹ ਲੋਕ ਆਪਣੇ ਪੈਰਾਂ ਤੇ ਖੜੇ ਹੋ ਸਕਣ। ਇਸਤੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਰਦਾਸ ਦੇ ਨਾਲ ਕੀਤੀ ਗਈ। ਐਜੂਕੇਟ ਪੰਜਾਬ ਪ੍ਰੋਜੈਕਟ ਪਿਛਲੇ ਕਈ ਸਾਲਾਂ ਤੋਂ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵਜ਼ੀਫਿਆਂ ਅਤੇ ਮੁਫ਼ਤ ਸਕੂਲਾਂ ਰਾਹੀਂ ਸੇਵਾ ਕਰ ਰਿਹਾ ਹੈ। ਇਸ ਵੇਲੇ ਲਗਭਗ 6,000 ਵਿਦਿਆਰਥੀ ਸਕਾਲਰਸ਼ਿਪ ਅਤੇ 7 ਫਰੀ ਸਕੂਲਾਂ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਸਾਲ 2025 ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਸੇਵਾਵਾਂ ਲਗਾਤਾਰ ਜਾਰੀ ਹਨ। 22 ਅਗਸਤ 2025 ਤੋਂ ਟੀਮ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਕਰ ਰਹੀ ਹੈ ਅਤੇ 12 ਪਿੰਡਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ਸੇਵਾ ਅਧੀਨ ਫਸਲਾਂ ਦੀ ਬਿਜਾਈ, ਬੱਚਿਆਂ ਦੀ ਪੜ੍ਹਾਈ, ਪਸ਼ੂਆਂ ਦੀ ਭਰਪਾਈ ਅਤੇ ਹੋਰ ਸਹਾਇਤਾ ਕਾਰਜ ਕੀਤੇ ਜਾ ਰਹੇ ਹਨ। ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ 18 ਦੁਧਾਰੂ ਪਸ਼ੂਆਂ ਦੀ ਵੰਡ ਕੀਤੀ ਗਈ। ਇਹ ਪਸ਼ੂ ਉਹਨਾਂ ਪਰਿਵਾਰਾਂ ਨੂੰ ਦਿੱਤੇ ਗਏ ਜਿਨ੍ਹਾਂ ਦੇ ਪਸ਼ੂ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ। ਵੰਡ ਸਮਾਗਮ ਤੋਂ ਪਹਿਲਾਂ ਅਰਦਾਸ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਵੱਲੋਂ ਨਿਭਾਈ ਗਈ। ਇਸ ਮੌਕੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸੇਵਾਦਾਰ ਸਰਦਾਰ ਜਸਵਿੰਦਰ ਸਿੰਘ ਖਾਲਸਾ ਜੀ ਨੇ ਕਿਹਾ ਕਿ ਐਜੂਕੇਟ ਪੰਜਾਬ ਪ੍ਰੋਜੈਕਟ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮੁੜ ਬਹਾਲੀ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ, “ਹੜ੍ਹਾਂ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੇ ਆਪਣਾ ਸਭ ਕੁਝ ਗਵਾ ਦਿੱਤਾ ਹੈ। ਅਸੀਂ ਇਨ੍ਹਾਂ ਪਰਿਵਾਰਾਂ ਨੂੰ ਮੁੜ ਖੜ੍ਹਾ ਕਰਨ ਲਈ ਸੰਭਵ ਸਹਾਇਤਾ ਜਾਰੀ ਰੱਖਾਂਗੇ। ਗਿਆਨੀ ਰਘਬੀਰ ਸਿੰਘ ਨੇ ਐਜੂਕੇਟ ਪੰਜਾਬ ਪ੍ਰੋਜੈਕਟ ਦੀ ਇਸ ਸੇਵਾ ਦੀ ਵੱਡੀ ਸ਼ਲਾਘਾ ਕੀਤੀ ਅਤੇ ਟੀਮ ਦਾ ਸਮਾਜ ਸੇਵਾ ਵਿੱਚ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।