Uncategorized ਅੰਮ੍ਰਿਤਸਰ ਦੀ ਜਗਦੰਬਾ ਕਾਲੋਨੀ ’ਚ ਅੱਗ ਦਾ ਤਾਂਡਵ/ ਪਲਾਂ ’ਚ ਹੀ ਸੜ ਕੇ ਸੁਆਹ ਹੋਇਆ ਭਰਿਆ ਭਰਾਇਆ ਘਰ/ ਸੈਰ ’ਤੇ ਜਾਣ ਕਾਰਨ ਪਰਿਵਾਰ ਦਾ ਬਚਾਅ, ਮੁਖੀਆ ਝੁਲਸਿਆ By admin - May 3, 2025 0 10 Facebook Twitter Pinterest WhatsApp ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਸਥਿਤ ਜਗਦੰਬਾ ਕਲੋਨੀ ਅੰਦਰ ਬੀਤੀ ਰਾਤ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਭਿਆਨਕ ਅੱਗ ਦੀ ਲਪੇਟ ਵਿਚ ਆਉਣ ਕਾਰਨ ਘਰ ਦਾ ਮਾਲਕ ਬੂਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਗਨੀਮਤ ਇਹ ਰਹੀ ਕਿ ਘਟਨਾ ਵੇਲੇ ਪਰਿਵਾਰ ਦੇ ਬਾਕੀ ਜੀਅ ਰੋਟੀ ਖਾਣ ਬਾਅਦ ਸੈਰ ਤੇ ਗਏ ਹੋਏ ਸੀ ਅਤੇ ਘਰ ਦਾ ਮੁਖੀਆ ਅੰਦਰ ਹੀ ਸੁੱਤਾ ਪਿਆ ਸੀ। ਲੋਕਾਂ ਦੇ ਦੱਸਣ ਮੁਤਾਬਕ ਇਹ ਅੱਗ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਐ। ਅੱਗ ਲੱਗਣ ਦੀ ਵਜ੍ਹਾਂ ਏਸੀ ਦਾ ਕੰਪਰੈਸ਼ਰ ਫਟਣ ਜਾਂ ਸਿਲੰਡਰ ਫਟਣ ਕਾਰਨ ਹੋਇਆ ਮੰਨਿਆ ਜਾ ਰਿਹਾ ਐ। ਮੌਕੇ ਤੇ ਮੌਜੂਦ ਲੋਕਾਂ ਨੇ ਖੁਦ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਦੇ ਨਾਲ ਫਾਇਰ ਬ੍ਰਿਗੇਡ ਨੂੰ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਗਈ ਸੀ ਅਤੇ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਐਨੀ ਭਿਆਨਕ ਸੀ ਕਿ ਇਸ ਨਾਲ ਘਰ ਦੀ ਇਮਾਰਤ ਨੂੰ ਵੀ ਨੁਕਸਾਨ ਦਾ ਖਦਸ਼ਾ ਐ।