ਪੰਜਾਬ ਗੁਰਦਾਸਪੁਰ ਪੁਲਿਸ ਨੇ ਤਿਉਹਾਰਾਂ ਮੌਕੇ ਵਧਾਈ ਚੌਕਸੀ; ਨਾਕੇ ਲਗਾ ਕੇ ਵਾਹਨਾਂ ਦੀ ਕੀਤੀ ਜਾ ਰਹੀ ਜਾਂਚ By admin - October 10, 2025 0 22 Facebook Twitter Pinterest WhatsApp ਗੁਰਦਾਸਪੁਰ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲਗਾਤਾਰ ਚੌਕਸੀ ਵਰਤੀ ਜਾ ਰਹੀ ਐ। ਪੁਲਿਸ ਵੱਲੋਂ ਥਾਂ ਥਾਂ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਐ। ਇਸੇ ਤਹਿਤ ਟਰੈਫਿਕ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਨਿਯਮ ਤੋੜਣ ਵਾਲਿਆਂ ਦੇ ਚੱਲਾਨ ਵੀ ਕੱਟੇ ਗਏ। ਇਸੇ ਦੌਰਾਨ ਬੁਲਿਟ ਤੇ ਪਟਾਕੇ ਮਾਰਨ ਵਾਲੇ ਚਾਲਕ ਦਾ 5 ਹਜ਼ਾਰ ਰੁਪਏ ਦਾ ਚੱਲਾਨ ਕੱਟਿਆ ਗਿਆ। ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਰਾਰਤੀਆਂ ਤੇ ਨਜਰ ਰੱਖੀ ਜਾ ਰਹੀ ਐ ਅਤੇ ਕਿਸੇ ਨੂੰ ਵੀ ਨਿਯਮ ਤੋੜਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਦੱਸਣਯੋਗ ਐ ਕਿ ਕਰਵਾਚੌਥ, ਧੰਨ ਤੇਰਸ, ਦਿਵਾਲੀ ਅਤੇ ਹੋਰ ਤਿਉਹਾਰਾਂ ਨੂੰ ਲੈ ਕੇ ਜਿੱਥੇ ਬਜ਼ਾਰਾਂ ਵਿੱਚ ਭੀੜ ਵੇਖਣ ਨੂੰ ਮਿਲ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਲੋਕ ਖਰੀਦਦਾਰੀ ਕਰਨ ਬਾਜ਼ਾਰਾਂ ਵਿੱਚ ਪਹੁੰਚ ਰਹੇ ਹਨ, ਇਸੇ ਨੂੰ ਲੈ ਕੇ ਪੁਲਿਸ ਵੀ ਲਗਾਤਾਰ ਮੁਸਤੈਦ ਨਜ਼ਰ ਆ ਰਹੀ ਹੈ। ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਵੀ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਆਣ ਜਾਣ ਵਾਲੀਆ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੇ ਇੱਕ ਵਿਸ਼ੇਸ਼ ਨਾਕੇ ਦੌਰਾਨ ਇੱਕ ਬੁਲਟ ਸਵਾਰ ਦਾ 5000 ਰੁਪਏ ਦਾ ਚਲਾਨ ਕੱਟਿਆ ਗਿਆ ਜਿਸ ਦਾ ਬੁਲਟ ਪਟਾਕੇ ਮਾਰ ਰਿਹਾ ਸੀ ਜਦਕਿ ਕੁਝ ਅੰਡਰ ਏਜ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਗਏ। ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ ਤੇ ਤਿਉਹਾਰਾਂ ਦੇ ਮੱਦੇ ਨਜ਼ਰ ਸ਼ਰਾਰਤੀ ਅੰਸਰਾਂ ਤੇ ਨਜ਼ਰ ਰੱਖਣ ਲਈ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਵਈ ਕੀਤੀ ਜਾ ਰਹੀ ਹੈ। ਉੱਥੇ ਹੀ ਉਹਨਾਂ ਨੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੀ ਹਿਦਾਇਤ ਕੀਤੀ ਗਈ ਪ੍ਰਸ਼ਾਸਨ ਦੀ ਹਿਦਾਇਤਾਂ ਦੇ ਅਨੁਸਾਰ ਹੀ ਪਟਾਕੇ ਵੇਚਣ ਅਤੇ ਰਿਹਾਇਸ਼ੀ ਇਲਾਕੇ ਵਿੱਚ ਪਟਾਕੇ ਵੇਚਣ ਲਈ ਨਾ ਲਗਾਉਣ