ਮੋਗਾ ਪੁਲਿਸ ਵੱਲੋਂ ਨਸ਼ਾ ਮਾਮਲੇ ’ਚ ਇਕ ਨਾਮਜ਼ਦ; ਨਸ਼ਾ ਕਰਦੇ ਦੀ ਵਾਇਰਲ ਹੋਈ ਸੀ ਵੀਡੀਓ

0
24

ਮੋਗਾ ਪੁਲਿਸ ਨੇ ਨਸ਼ਿਆਂ ਬਾਰੇ ਵਾਇਰਲ ਵੀਡੀਓ ਵਿਚ ਮਾਮਲੇ ਵਿਚ ਨੌਜਵਾਨ ਨੂੰ ਨਾਮਜਦ ਕੀਤਾ ਐ। ਪੁਲਿਸ ਨੇ ਵੀਡੀਓ ਵਿਚ ਦਿਖਾਈ ਦਿੰਦੇ ਨੌਜਵਾਨ ਦੀ ਪਛਾਣ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਬੀਤੇ ਦਿਨ ਨਸ਼ਾ ਕਰਦੇ ਇਕ ਨੌਜਵਾਨ ਦੀ ਵੀਡੀਓ ਵਾਇਰਲ ਹੋਈ ਸੀ।  ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਨੌਜਵਾਨ ਦੀ ਪਛਾਣ ਲਈ ਐ ਅਤੇ ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਗੁਰਪ੍ਰੀਤ  ਸਿੰਘ ਨੇ ਕਿਹਾ ਕਿ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਨੌਜਵਾਨ ਛੋਟੇ ਹਾਥੀ ਦੇ ਪਿੱਛੇ ਨਸ਼ਾ ਕਰ ਰਿਹਾ ਸੀ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਉਸਦੀ ਪਹਿਚਾਣ ਕਰ ਲਈ ਗਈ ਹੈ ਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉੱਥੇ ਹੀ ਉਹਨਾਂ ਨੇ ਕਿਹਾ ਕਿਸੇ ਵੀ ਨਸ਼ਾ ਤਸਕਰ ਨੂੰ ਅਤੇ ਨਸ਼ਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪਤਾ ਕੀਤਾ ਜਾਵੇਗਾ ਕਿ ਨਸ਼ਾ ਕਿਸ ਤੋਂ ਲੈ ਕੇ ਆਇਆ ਸੀ ਅਤੇ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here